
ਅੰਮ੍ਰਿਤਸਰ, 31 ਮਈ (ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪੀ.ਬੀ.ਮੈਮੋਰੀਅਲ ਪਬਲਿਕ ਸਕੂਲ, ਲੂਣ ਮੰਡੀ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪੁਜੀਸ਼ਨਾ ਹਾਸਿਲ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ। ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਜਿੱਥੇ ਉਨ੍ਹਾਂ ਦੇ ਅਧਿਆਪਕਾਂ ਦਾ ਹੱਥ ਹੁੰਦਾ ਹੈ ਓਥੇ ਉਨ੍ਹਾਂ ਦੇ ਮਾਪਿਆਂ ਦਾ ਵੀ ਮਹੱਤਵਪੂਰਨ ਯੋਗਦਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆ ਦੇ ਅਧਿਆਪਕ ਤੇ ਮਾਪੇ ਦੋਵੇਂ ਵਧਾਈ ਦੇ ਪਾਤਰ ਹਨ। ਉਨ੍ਹਾਂ ਸਕੂਲ ਦੇ ਦਸਵੀਂ ਦੇ ਨਤੀਜੇ ਦੀ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਵਿੱਚ ਜਸਲੀਨ ਕੌਰ 87% ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ।ਉਨ੍ਹਾਂ ਕਿਹਾ ਕਿ ਦੂਸਰੇ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਸਬਕ ਲੈ ਕੇ ਆਪਣੇ ਮਾਪਿਆਂ, ਅਧਿਆਪਕਾਂ, ਸਕੂਲ ਤੇ ਆਪਣਾ ਨਾਮ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਪ੍ਰਤੀ ਜਾਗਰੁਕ ਮਾਪੇ, ਮਿਹਨਤੀ ਅਧਿਆਪਕ ਤੇ ਦ੍ਰਿੜ ਇਰਾਦੇ ਵਾਲੇ ਵਿਦਿਆਰਥੀਆਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਹੀ ਵਿਦਿਆਰਥੀ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਸਕਦੇ ਹਨ।ਉਨ੍ਹਾਂ ਆਪਣੇ ਸਕੂਲ ਦੇ ਸਟਾਫ਼ ਨਾਲ ਦਸਵੀਂ ਵਿਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media