
ਸੰਦੌੜ, 1 ਜੂਨ (ਹਰਮਿੰਦਰ ਸਿੰਘ ਭੱਟ) ਇਸ ਵਾਰ ਜੂਨ ਖੂਬ ਤਪਣ ਦੇ ਆਸਾਰ ਹਨ। ਪਿਛਲੇ ਚਾਰ ਦਿਨਾਂ ਤੋਂ ਮੌਸਮ ਵਿੱਚ ਆਏ ਬਦਲਾਅ ਨਾਲ ਮਿਲੀ ਰਾਹਤ ਤੋਂ ਬਾਅਦ 1 ਜੂਨ ਤੋਂ ਪਾਰਾ ਇੱਕ ਵਾਰ ਫਿਰ ਚੜ੍ਹ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਦਿਨ ਦਾ ਤਾਪਮਾਨ 40 ਡਿਗਰੀ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਮੁਤਾਬਕ ਫਿਲਹਾਲ ਮੌਸਮ ਖੁਸ਼ਕ ਰਹੇਗਾ ਤੇ ਦਿਨ-ਰਾਤ ਦਾ ਤਾਪਮਾਨ ਵਧੇਗਾ।
ਉਨ੍ਹਾਂ ਅਨੁਸਾਰ ਅਗਲੇ ਦੋ ਦਿਨ ਤੱਕ ਕੋਈ ਰਾਹਤ ਨਹੀਂ ਹੈ। ਚਾਰ ਜੂਨ ਨੂੰ ਇੱਕ ਪੱਛਮੀ ਗੜਬੜੀ ਦੇਖਣ ਨੂੰ ਮਿਲ ਸਕਦੀ ਹੈ, ਜਿਸ ਨਾਲ ਪਹਾੜਾਂ ਵਿੱਚ ਥੋੜੀ ਬਹੁਤ ਮੀਂਹ ਪੈ ਸਕਦਾ ਹੈ। ਮੈਦਾਨੀ ਇਲਾਕਿਆਂ ਵਿੱਚ ਇਸ ਨਾਲ ਕੋਈ ਰਾਹਤ ਦੀ ਉਮੀਦ ਨਹੀਂ ਕਿਉਂਕਿ ਇਸ ਨਾਲ ਬੱਦਲ ਤਾਂ ਹੋ ਸਕਦੇ ਹਨ, ਪਰ ਮੀਂਹ ਪੈਣ ਦੀ ਸੰਭਾਵਨਾ ਨਹੀਂ।ਬੁੱਧਵਾਰ ਤੇ ਵੀਰਵਾਰ ਨੂੰ ਮੌਸਮ ਸਾਫ ਰਹੇਗਾ ਤੇ ਪਾਰਾ 40 ਡਿਗਰੀ ਦੇ ਲਗਭਗ ਰਹੇਗਾ। ਸ਼ੁੱਕਰਵਾਰ ਨੂੰ ਮੌਸਮ ਸਾਫ ਰਹੇਗਾ ਤੇ ਵੱਧ ਤੋਂ ਵੱਧ ਪਾਰਾ 41 ਡਿਗਰੀ ਤੇ ਘੱਟ ਤੋਂ ਘੱਟ 27 ਡਿਗਰੀ ਦੇ ਲਗਭਗ ਰਹੇਗਾ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media