
ਮਾਲੇਰਕੋਟਲਾ, 1 ਜੂਨ (ਹਰਮਿੰਦਰ ਸਿੰਘ ਭੱਟ) – ਇੰਦੌਰ ਵਿੱਚ ਹੋਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ-17 ਕ੍ਰਿਕਟ ਵਿੱਚ ਅਲ-ਫਲਾਹ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਮੁਹੰਮਦ ਉਸਮਾਨ ਪੁੱਤਰ ਸ਼੍ਰੀ ਅਬਦੁਲ ਰਜ਼ਾਕ ਨੇ ਪੰਜਾਬ ਵਿੱਚ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ। ਉਸਮਾਨ ਦੀ ਵਧੀਆ ਕਾਰਗੁਜ਼ਾਰੀ ਸਦਕਾ 4 ਜੂਨ ਨੂੰ ਇੰਦੌਰ ਵਿੱਚ ਹੋਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ ਲਈ ਚੁਣਿਆ ਗਿਆ ਹੈ ਜਿੱਥੇ ਪੂਰੇ ਭਾਰਤ ਦੀਆਂ ਟੀਮਾਂ ਸ਼ਿਰਕਤ ਕਰਣਗੀਆਂ ਅਤੇ ਮੁਹੰਮਦ ਉਸਮਾਨ ਪੰਜਾਬ ਸੂਬੇ ਦੀ ਪ੍ਰਤੀਨਿਧਤਾ ਕਰੇਗਾ। ਉਸਮਾਨ ਦੀ ਸਲੈਕਸ਼ਨ ‘ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਿਹਾਨਾ ਨਕਵੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਲਫਲਾਹ ਸਕੂਲ ਦੇ ਵਿਦਿਆਰਥੀ ਕੇਵਲ ਵਿੱਦਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਖੇਡਾਂ ਵਿੱਚ ਵੀ ਆਪਣੇ ਸ਼ਹਿਰ ਤੇ ਜਿਲੇ ਦਾ ਨਾਂ ਰੋਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਲ-ਫਲਾਹ ਟ੍ਰਸਟ ਵੱਲੋਂ ਸਕੂਲ ਵਿੱਚ ਵਿੱਦਿਆਂ ਦੇ ਨਾਲ-ਨਾਲ ਖੇਡਾਂ ਦੇ ਮੁਕਾਬਲੇ ਨੂੰ ਵਿਕਸਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਵਧੀਆ ਨਤੀਜੇ ਵੀ ਸਾਹਮਣੇ ਆਉਣਾ ਸ਼ੁਰੂ ਹੋ ਗਏ ਹਨ। ਮੈਡਮ ਨਕਵੀ ਨੇ ਜਿੱਥੇ ਕ੍ਰਿਕਟ ਖਿਡਾਰੀ ਮੁਹੰਮਦ ਉਸਮਾਨ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਉਥੇ ਹੀ ਟ੍ਰਸਟ ਦੇ ਚੇਅਰਮੈਨ ਚੌਧਰੀ ਮੁਹੰਮਦ ਯਾਮੀਨ, ਮਨੇਜਰ ਸਾਬਰ ਅਲੀ ਜ਼ੁਬੈਰੀ ਅਤੇ ਟ੍ਰਸਟ ਦੇ ਬਾਕੀ ਮੈਂਬਰਾਂ ਨੂੰ ਵੀ ਮੁਬਾਰਕਬਾਦ ਪੇਸ਼ ਕੀਤੀ ਅਤੇ ਕਿਹਾ ਕਿ ਸਾਡੇ ਬਹੁਤ ਹੀ ਮਿਹਨਤੀ ਕੋਚ ਮੁਹੰਮਦ ਸ਼ਾਹਿਦ, ਡੀ.ਪੀ ਮੁਹੰਮਦ ਇਸਹਾਕ, ਮੁਹੰਮਦ ਨਦੀਮ ਅਤੇ ਮੁਹੰਮਦ ਆਜ਼ਮ ਦੀ ਮਿਹਨਤ ਦਾ ਨਤੀਜਾ ਹੈ ਜਿਹਨਾਂ ਨੇ ਖੇਡਾਂ ਦੇ ਖੇਤਰ ਵਿੱਚ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਉਹਨਾਂ ਆਸ ਪ੍ਰਗਟਾਈ ਕਿ ਮੁਹੰਮਦ ਉਸਮਾਨ ਇੰਦੌਰ ਵਿੱਚ ਹੋਣ ਵਾਲੇ ਕ੍ਰਿਕਟ ਮੁਕਾਬਲਿਆਂ ਵਿੱਚ ਆਪਣੇ ਸਕੂਲ, ਸ਼ਹਿਰ ਅਤੇ ਪੰਜਾਬ ਸੂਬੇ ਦਾ ਨਾਂ ਪੂਰੀ ਦੁਨੀਆਂ ਵਿੱਚ ਰੋਸ਼ਨ ਕਰੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media