Sunday, July 19, 2026

ਨੀਲਾ ਤਾਰਾ ਸਾਕੇ ਦੀ 32ਵੀਂ ਸਲਾਨਾ ਯਾਦ ਵਿੱਚ ਅਰਦਾਸ ਸਮਾਗਮ ਗੁ. ਬੰਗਲਾ ਸਾਹਿਬ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੇ ਨੀਲਾਤਾਰਾ ਸਾਕੇ, ਜਿਸ ਵਿੱਚ ਫੌਜੀ ਹਮਲੇ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸ੍ਰੀ ਦਰਬਾਰ ਸਾਹਿਬ ਦੀ ਪਵਿਤ੍ਰਤਾ ਦੀ ਰਖਿਆ ਕਰਦਿਆਂ ਅਤੇ ਉਹ ਹਜ਼ਾਰਾਂ ਬੇਗੁਨਾਹ ਸਿੰਘ, ਸਿੰਘਣੀਆਂ ਅਤੇ ਬੱਚੇ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਜੁੜੇ ਹੋਏ ਸਨ, ਸ਼ਹੀਦ ਹੋ ਗਏ ਸਨ, ਦੀ 32ਵੀਂ ਸਾਲਨਾ ਯਾਦ ਮੰਨਾਉਣ ਲਈ 4 ਜੂਨ ਸ਼ਨੀਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਾਕੇ ਦੀ ਯਾਦ ਵਿੱਚ, ਵੀਰਵਾਰ 2 ਜੂਨ, ਸਵੇਰੇ 9 ਵਜੇ ਗੁ. ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਅਤੇ 4 ਜੂਨ, ਸ਼ਨੀਵਾਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੀ ਸਮਾਪਤੀ ਉਪਰੰਤ ਗੁ. ਸੀਸ ਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਅਤੇ ਭਾਈ ਪ੍ਰੇਮ ਸਿੰਘ ਬੰਧੂ ਦੇ ਕੀਰਤਨੀ ਜੱਥੇ ਗੁਰ ਸ਼ਬਦ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਹਜ਼ੂਰੀ ਢਾਡੀ ਭਾਈ ਅਮਰਿੰਦਰ ਸਿੰਘ ਤਾਲਬ ਢਾਡੀ ਪ੍ਰਸੰਗ ਰਾਹੀਂ ਨੀਲਾਤਾਰਾ ਸਾਕੇ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਉਣਗੇ। ਇਸ ਮੌਕੇ ਪੰਥਕ ਆਗੂ ਵੀ ਸਮਾਗਮ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਨੀਲਾਤਾਰਾ ਸਾਕੇ ਵਿੱਚ ਹੋਏ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply