Sunday, March 15, 2026

ਪੱਛਮ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਦੇ ਤਹਿਤ, ਇਸ ਸ਼ਨੀਵਾਰ 04, ਜੂਨ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਕ ਜੱਥਾ, ਬੀ.ਜੀ.-6 ਪੱਛਮ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ, ਗੁ. ਸ੍ਰੀ ਸੁਖਮਨੀ ਸਾਹਿਬ ਸੇਵਕ ਜੱਥਾ ਅਤੇ ਭਾਈ ਜਸਕਰਨ ਸਿੰਘ (ਪਟਿਆਲਾ) ਦੇ ਕੀਰਤਨੀ ਜੱਥੇ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਅਤੇ ਗਿਆਨੀ ਹਰਨਾਮ ਸਿੰਘ ਹੈੱਡ ਗ੍ਰੰਥੀ ਗੁਰ-ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਪੰਥਕ ਮੁਖੀ ਸਮਾਗਮ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply