
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਵਿਕਲਪੀ ਝਗੜਾ ਨਿਵਾਰਣ ਕੇਂਦਰ ਵਿਖੇ ਬਾਲ ਅਧਿਕਾਰਾਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ।ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਬਾਲ ਵਿਕਾਸ ਯੂਨਿਟ ਵੱਲੋਂ ਮਿਸ ਬਨਪ੍ਰੀਤ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਹਾਜ਼ਰ ਹੋਏ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੈਡਮ ਗਿਰੀਸ਼ ਬਾਂਸਲ ਨੇ ਬੱਚਿਆਂ ਲਈ ਆਈਆਂ ਸਕੀਮਾਂ ਅਤੇ ਕਾਨੂੰਨ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਇਸ ਤੋਂ ਇਲਾਵਾ ਉਨ੍ਹਾਂ ਲਾਵਾਰਿਸ ਬੱਚਿਆਂ ਅਤੇ 18 ਸਾਲ ਤੋਂ ਘੱਟ ਕੰਮ ਕਰ ਰਹੇ ਬੱਚਿਆਂ ਚੰਗੀ ਸਿੱਖਿਆ ਦਿਵਾਉਣ ਦੇ ਉਪਰਾਲੇ ਕਰਨ ਅਤੇ ਇਨ੍ਹਾਂ ਦਾ ਡਾਟਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣੇ ਆਸ-ਪਾਸ ਵਿਚ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media