
ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀ.ਐਚ.ਸੀ.ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਬੀਤਾ ਦੀ ਅਗਵਾਈ ਵਿਚ ਪੀ.ਐਚ.ਸੀ ਸਟਾਫ਼ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਅਨੁਸਾਰ ਹਰ ਸਾਲ 25 ਲੱਖ ਲੋਕ ਤੰਬਾਕੂਨੋਸ਼ੀ ਕਾਰਨ ਮੌਤ ਦੇ ਮੂੰਹ ਵਿਚ ਧੱਕੇ ਜਾਂਦੇ ਹਨ।ਇੰਨ੍ਹਾਂ ਵਿਚੋਂ 70 ਫੀਸਦੀ ਮੌਤਾਂ ਫੇਫੜਿਆਂ ਦੇ ਰੋਗ ਕਾਰਨ ਹੁੰਦੀਆਂ ਹਨ। ਭਾਰਤ ਵਿਚ ਮੂੰਹ ਦੇ ਕੈਂਸਰ ਦੇ ਮਰੀਜਾਂ ਦੀ ਗਿਣਤੀ ਵਿਸ਼ਵ ਭਰ ਵਿਚੋਂ ਸਭ ਤੋਂ ਜਿਆਦਾ ਹੈ। ਰੈਲੀ ਦੀ ਅਗਵਾਈ ਕਰਦੇ ਹੋਏ ਹੈਲਥ ਇੰਸਪੈਕਟਰ ਸੁਮਨ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਤੰਬਾਕੂ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਯੁਕਤ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।ਇਸ ਮੌਕੇ ਐਸ.ਆਈ ਨੱਛਤਰ ਸਿੰਘ, ਫਾਰਮਾਸਿਸਟ ਜੁਗਲ ਕਿਸ਼ੋਰ, ਐਲ.ਟੀ.ਹਰਭਜਨ, ਸੁਨੀਤਾ ਕੰਬੋਜ, ਹੈਲਥ ਵਰਕਰ ਓਮ ਪ੍ਰਕਾਸ਼, ਡਾ. ਸੁਰਜੀਤ ਸਿੰਘ, ਅਮਨਦੀਪ ਸਿੰਘ, ਪ੍ਰਿੰਯਕਾ ਕੰਬੋਜ, ਸਿਮਰਪਾਲ ਕੌਰ, ਹਰਪ੍ਰੀਤ ਕੌਰ, ਸੁਖਦੇਵ ਕੌਰ, ਹਰਦੀਪ ਸਿੰਘ ਆਦਿ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media