Saturday, August 8, 2026

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਪਿੰਡਾਂ ਵਿਚ ਨਰੇਗਾ ਕੰਮਾਂ ਦੀ ਜਾਂਚ

PPN0106201613
ਜਲਾਲਾਬਾਦ (ਫਾਜ਼ਿਲਕਾ) 1 ਜੂਨ (ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦਰ ਕੁਮਾਰ ਆਈ.ਏ.ਐਸ. ਨੇ ਅੱਜ ਜਲਾਲਾਬਾਦ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਉੱਥੇ ਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਐਸ.ਡੀ.ਐਮ ਸ੍ਰੀ ਅਵਿਕੇਸ਼ ਗੁਪਤਾ ਵੀ ਹਾਜਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਕੁਮਾਰ ਨੇ ਕਿਹਾ ਕਿ ਮਗਨਰੇਗਾ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਚ ਵਿਸ਼ੇਸ਼ ਉਪਰਾਲੇ ਹੋ ਰਹੇ ਹਨ ਤਾਂ ਜੋ ਸਕੀਮ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦਾ ਕੀਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਨਰੇਗਾ ਯੋਜਨਾ ਤਹਿਤ ਦਿਹਾਤੀ ਖੇਤਰਾਂ ਵਿਚ ਲੋਕਾਂ ਨੂੰ 100 ਦਿਨ ਦਾ ਰੁਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਲੋਕਾਂ ਦੇ ਰੁਜ਼ਗਾਰ ਲਈ ਬਹੁਤ ਹੀ ਕਾਰਗਰ ਸਾਬਤ ਹੋ ਰਹੀ ਹੈ। ਇਸ ਸਬੰਧੀ ਉਨ੍ਹਾਂ ਨੇ ਦਿਹਾਤੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਨਿਯਮਤ ਤੌਰ ਤੇ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਲਾਗੂ ਕਰਨ ਵਿਚ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅੱਜ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਮ ਵਾਲੀ ਥਾਂ ਤੇ ਨਰੇਗਾ ਮਜ਼ਦੂਰ ਠੀਕ ਕੰਮ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਅੱਜ ਪਿੰਡ ਚੱਕ ਭੰਬਾ ਵੱਟੂ, ਚੱਕ ਮੁਹਮੰਦੇ ਵਾਲਾ ਅਤੇ ਚੱਕ ਘੁਬਾਇਆ ਦਾ ਦੌਰਾ ਕੀਤਾ। ਉਨ੍ਹਾਂ ਨਾਲ ਜਲਾਲਾਬਾਦ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ. ਦਰਸ਼ਨ ਸਿੰਘ ਵੀ ਹਾਜਰ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply