ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਵਿਦਿਅਕ, ਧਾਰਮਿਕ ਤੇ ਸਮਾਜਿਕ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਕੁਲਬੀਰ ਸਿੰਘ ਦਾ ਉਸਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਨਿੱਘਾ ਸਵਾਗਤ ਕਰਨ ਦੇ ਨਾਲ ਨਾਂਲ ਵਿਸ਼ੇਸ਼ ਤੋਰ ਤੇ ਸਨਮਾਨ ਵੀ ਕੀਤਾ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਨੇ ਜਿਥੇ ਸੀ.ਬੀ.ਐਸ.ਈ ਦਸਵੀਂ ਪ੍ਰੀਖਿਆ ਵਿਚੋਂ ਲਗਭਗ 93 ਪ੍ਰਤੀਸ਼ਤ ਅੰਕ ਹਾਸਲ ਕਰਕੇ ਵਿਦਿਅਕ ਖੇਤਰ ਦੇ ਵਿਚ ਅਹਿਮ ਮੱਲ ਮਾਰੀ ਹੈ, ਉਥੇ ਉਸ ਨੇ ਧਾਰਮਿਕ, ਸਮਾਜਕ ਤੇ ਖੇਡ ਖੇਤਰ ਵਿਚ ਵੀ ਬਹੁਤ ਸਾਰੀਆਂ ਪ੍ਰਾਪਤੀਆਂ ਕੀਤੀਆਂ ਹਨ।ਜਿਸ ਕਾਰਨ ਸਕੂਲ ਪ੍ਰਬੰਧਕਾਂ, ਇਲਾਕਾ ਨਿਵਾਸੀਆਂ ਤੇ ਉਸ ਦੇ ਚਹੇਤਿਆਂ ਨੂੰ ਉਸ ਤੇ ਮਾਨ ਹੈ। ਉਨ੍ਹਾਂ ਦੱਸਿਆ ਕਿ ਕਈ ਨਾਮਵਰ ਸਭਾ, ਸੁਸਾਇਟੀਆਂ ਤੇ ਸੰਸਥਾਵਾਂ ਕੁਲਬੀਰ ਸਿੰਘ ਨੂੰ ਬਣਦੇ ਢੁੱਕਵੇਂ ਮਾਨ ਸਨਮਾਨ ਦੇ ਕੇ ਸਨਮਾਨਿਤ ਕਰ ਚੁੱਕੀਆਂ ਹਨ। ਕੁਲਬੀਰ ਸਿੰਘ ਦਾ ਪ੍ਰਾਪਤੀਆਂ ਦਰ ਪ੍ਰਾਪਤੀਆਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ।ਉਸ ਦਾ ਮੂੰਹ ਮਿੱਠਾ ਕਰਵਾਉਣ ਤੋਂ ਇਲਾਵਾ ਸਵਾਗਤ ਤੇ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਨਰਿੰਦਰ ਕੋਰ, ਬਲਬੀਰ ਕੋਰ, ਕੁਲਜੀਤ ਸਿੰਘ, ਨਵਜੀਤ ਸਿੰਘ, ਰਾਜਵਿੰਦਰ ਕੋਰ, ਬਲਕਾਰ ਸਿੰਘ, ਉਪਕਾਰ ਸਿੰਘ ਸੰਧੂ, ਗੁਰਬੀਰ ਗੰਡੀਵਿੰਡ ਆਦਿ ਹਾਜਰ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media