Saturday, March 14, 2026

2017 ਦੀਆਂ ਚੋਣਾਂ ਵਿੱਚ ਬੀ. ਸੀ ਵਿੰਗ ਨਿਭਾਏਗਾ ਅਹਿਮ ਭੂਮਿਕਾ – ਜਥੇ: ਗਾਬੜੀਆ

PPN0106201619 PPN0106201620.
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ ਵਿੰਗ (ਪਛੜੀਆਂ ਸ਼੍ਰੇਣੀਆਂ ਵਿੰਗ) ਦੀਆਂ ਜ਼ਿਲ੍ਹਾਵਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਪਲੇਠੀ ਮੀਟਿੰਗ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਹੋਈ, ਜਿਸ ਵਿਚ ਬੀ. ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇ: ਹੀਰਾ ਸਿੰਘ ਗਾਬੜੀਆ ਅਤੇ ਉੱਪ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ. ਪਰਮਜੀਤ ਸਿੰਘ ਸਿੱਧਵਾਂ ਉਚੇਚੇ ਤੌਰ ‘ਤੇ ਹਾਜ਼ਰ ਹੋਏ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਸ. ਦਰਸ਼ਨ ਸਿੰਘ ਸੁਲਤਾਨਵਿੰਡ ਨੇ ਜੀਅ ਆਇਆਂ ਆਖਿਆ।
ਰੈਲੀ ਦਾ ਰੂਪ ਧਾਰਨ ਕਰ ਗਈ ਇਸ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਸੰਬੋਧਨ ਕਰਦਿਆਂ ਬੀ. ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇ: ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬੀ. ਸੀ ਵਿੰਗ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਂਦਿਆਂ ਲਗਾਤਾਰ ਤੀਸਰੀ ਵਾਰ ਅਕਾਲੀ ਦਲ ਦੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਦੀ ਬਾਂਹ ਕੇਵਲ ਤੇ ਕੇਵਲ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਹੀ ਫੜੀ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਨੇ ਜਿਥੇ ਪਛੜੀਆਂ ਸ਼੍ਰੇਣੀਆਂ ਲਈ ਕਮਿਸ਼ਨ ਦਾ ਗਠਨ ਕੀਤਾ ਹੈ, ਉਥੇ ਇਨ੍ਹਾਂ ਨੂੰ ਸ਼ਗਨ ਸਕੀਮ ਦੇ ਘੇਰੇ ਵਿਚ ਲਿਆਉਣ ਦੇ ਨਾਲ-ਨਾਲ ਲਾਲ ਲਕੀਰ ਦੇ ਅੰਦਰ ਮਾਲਕੀ ਦੇ ਹੱਕ ਵੀ ਦਿੱਤੇ ਹਨ। ਇਸ ਤੋਂ ਇਲਾਵਾ ਆਮਦਨ ਦੀ ਹੱਦ 2.5 ਲੱਖ ਤੋਂ ਵਧਾ ਕੇ 6 ਲੱਖ ਕਰ ਕੇ ਪਛੜੀਆਂ ਸ਼੍ਰੇਣੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਬੀ. ਸੀ ਵਰਗ ਦੀਆਂ ਹੋਰਨਾਂ ਮੰਗਾਂ ‘ਤੇ ਵੀ ਵਿਚਾਰ ਹੋ ਰਿਹਾ ਹੈ, ਜਿਸ ਬਾਰੇ ਜਲਦ ਹੀ ਵੱਡੇ ਐਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਦੇ ਮਸਲਿਆਂ ਦਾ ਹੱਲ ਕੇਵਲ ਅਕਾਲੀ ਦਲ ਹੀ ਕਰ ਸਕਦਾ ਹੈ ਇਸ ਲਈ ਉਨ੍ਹਾਂ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਂ ਕੱਢ ਕੇ ਆਪਣੇ ਭਖਦੇ ਮਸਲਿਆਂ ਦਾ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਬੀ. ਸੀ ਵਿੰਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ. ਪਰਮਜੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਤਿਹਾਸਕ ਫ਼ੈਸਲੇ ਕਰਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਬੀੜਾ ਚੁੱਕਿਆ ਹੈ, ਜਿਸ ਤਹਿਤ ਬਲਾਕ, ਪਿੰਡ ਅਤੇ ਵਾਰਡ ਪੱਧਰ ‘ਤੇ ਲੀਡਰਸ਼ਿਪ ਦਾ ਐਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਬੀ. ਸੀ ਵਿੰਗ ਦੇ ਅਹੁਦੇਦਾਰਾਂ ਨੂੰ 2017 ਦੀਆਂ ਚੋਣਾਂ ਲਈ ਕਮਰਕੱਸੇ ਕਰਨ ਲਈ ਆਖਦਿਆਂ ਉਨ੍ਹਾਂ ਨੂੰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਦਾ ਸਾਰਥਕ ਤੇ ਪ੍ਰਭਾਵੀ ਢੰਗ ਨਾਲ ਲੋਕਾਂ ਵਿਚ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਛੜੇ ਵਰਗਾਂ ਲਈ ਬਹੁਤ ਸਾਰੀਆਂ ਇਤਿਹਾਸਕ ਤੇ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤੇ ਬਹੁਤ ਸਾਰੇ ਵਿਕਾਸਮੁਖੀ ਫ਼ੈਸਲੇ ਕੀਤੇ ਗਏ ਹਨ, ਜਿਨ੍ਹਾਂ ਬਾਰੇ ਪੰਜਾਬ ਵਾਸੀਆਂ ਨੂੰ ਦੱਸਣਾ ਆਗੂਆਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਅਸਲ ਤਸਵੀਰ ਲੋਕਾਂ ਸਾਹਮਣੇ ਪੇਸ਼ ਕੀਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਝੂਠੇ ਪ੍ਰਚਾਰ ਅਤੇ ਪ੍ਰਾਪੇਗੰਡੇ ਪ੍ਰਤੀ ਸਮਾਜ ਵਿਚ ਚੇਤਨਾ ਲਿਆਂਦੀ ਜਾਵੇਗੀ। ਇਸ ਮੌਕੇ ਬੀ. ਸੀ ਵਿੰਗ ਅੰਮ੍ਰਿਤਸਰ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਜਥੇ: ਗਾਬੜੀਆ ਨੂੰ ਸੌਂਪਿਆ।
ਇਸ ਮੌਕੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਸਕੱਤਰ ਜਨਰਲ ਸ. ਤਲਬੀਰ ਸਿੰਘ ਗਿੱਲ, ਅਕਾਲੀ ਦਲ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ, ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਪ੍ਰੀਤ ਸਿੰਘ ਰੰਧਾਵਾ, ਸ. ਅਜੈਬੀਰ ਪਾਲ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ ਅਤੇ ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਿੰਦਰ ਸਿੰਘ ਚੌਹਾਨ ਲੁਧਿਆਣਾ ਤੋਂ ਇਲਾਵਾ ਕੌਂਸਲਰ ਅਤੇ ਬੀ. ਸੀ ਵਿੰਗ ਦੇ ਜ਼ਿਲ੍ਹਾ ਅਹੁਦੇਦਾਰਾਂ ਤੋਂ ਇਲਾਵਾ ਬੀ. ਸੀ ਵਰਗ ਨਾਲ ਸਬੰਧਤ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply