Sunday, March 15, 2026

 ਜੇਤਲੀ 19 ਜੂਨ ਨੂੰ ਰੱਖਣਗੇ ਆਈ. ਆਈ.ਐਮ ਦਾ ਨੀਂਹ ਪੱਥਰ-ਬਾਦਲ

PPN0206201601

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਗ ਸੱਗੂ) – ‘ਵਿਤ ਮੰਤਰੀ ਸ੍ਰੀ ਅਰੁਣ ਜੇਤਲੀ 19 ਜੂਨ ਨੂੰ ਅੰਮ੍ਰਿਤਸਰ ਵਿਚ ਮਾਨਾਂਵਾਲਾ ਨੇੜੇ ਬਣਨ ਵਾਲੀ ਦੇਸ਼ ਦੀ ਸਰਵੋਤਮ ਸਿੱਖਿਆ ਸੰਸਥਾ ਆਈ. ਆਈ. ਐਮ ਦਾ ਨੀਂਂਹ ਪੱਥਰ ਰੱਖਣਗੇ।’ ਉਕਤ ਸਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਥਾਨਕ ਸਰਕਟ ਹਾਊਸ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਅਕਾਲੀ-ਭਾਜਪਾ ਆਗੂਆਂ ਨਾਲ ਮੀਟਿੰਗ ਕਰਦੇ ਕੀਤਾ। ਉਨਾਂ ਇਸ ਅਹਿਮ ਮੁੱਦੇ ‘ਤੇ ਸਾਰੇ ਨੇਤਾਵਾਂ ਦੀ ਰਾਏ ਲਈ ਅਤੇ ਇਸ ਪ੍ਰਾਜੈਕਟ ਨੂੰ ਮਾਨਾਂਵਾਲਾ ਨੇੜੇ ਉਸਾਰਨ ਨੂੰ ਤਰਜੀਹ ਦਿੰਦੇ ਇਸ ਦੇ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਸ. ਬਾਦਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ 60 ਕਿੱਲੇ ਜ਼ਮੀਨ ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਆਈ ਆਈ ਐਮ ਦੇ ਨਾਂਅ ਤਬਦੀਲ ਕਰ ਦਿੱਤੀ ਹੈ ਅਤੇ ਸਰਕਾਰ ਵੱਲੋਂ ਕੋਈ ਢਿੱਲ ਨਹੀਂ ਰਹੀ। ਉਨਾਂ ਇਸ ਸੰਸਥਾ ਤੱਕ ਪਹੁੰਚਣ ਲਈ ਬਣਨ ਵਾਲੀ ਸੜਕ ਵਾਸਤੇ ਪੁੱਡਾ ਨੂੰ ਕੱਲ੍ਹ ਹੀ ਰਕਮ ਜਾਰੀ ਕਰਨ ਦੀ ਹਦਾਇਤ ਕੀਤੀ। ਸ. ਬਾਦਲ ਨੇ ਕਿਹਾ ਕਿ ਵਿਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਅੰਮ੍ਰਿਤਸਰ ਲਈ ਇਹ ਸੁਪਨਮਈ ਪ੍ਰਾਜੈਕਟ ਹੈ, ਜਿਸ ਨਾਲ ਇਸ ਇਲਾਕੇ ਦਾ ਭਵਿੱਖ ਜੁੜਿਆ ਹੋਇਆ ਹੈ ਅਤੇ ਮੈਂ ਆਸ ਕਰਦਾ ਹਾਂ ਕਿ ਅਜਿਹੀ ਸੰਸਥਾ ਦੇ ਇਸ ਇਲਾਕੇ ਵਿਚ ਬਣਨ ਨਾਲ ਨੌਜਵਾਨ ਪੀੜ੍ਹੀ ਨੂੰ ਮਾਰਗਦਰਸ਼ਕ ਮਿਲੇਗਾ। ਅੱਜ ਦੀ ਮੀਟਿੰਗ ਵਿਚ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ, ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ, ਮੁੱਖ ਸੰਸਦੀ ਸਕੱਤਰ ਸ. ਮਨਜੀਤ ਸਿੰਘ ਮੰਨਾ, ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਚੇਅਰਮੈਨ ਵੀਰ ਸਿੰਘ ਲੋਪੋਕੇ, ਭਾਜਪਾ ਦੇ ਸੀਨੀਅਰ ਨੇਤਾ ਸ੍ਰੀ ਤਰੁਣ ਚੁੱਗ, ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕੁਰਨਾਰਾਜੂ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ, ਏ ਡੀ ਏ ਦੇ ਮੁਖੀ ਸ੍ਰੀ ਸੰਦੀਪ ਰਿਸ਼ੀ, ਕਮਿਸ਼ਨਰ ਕਾਰਪੋਰੇਸ਼ਨ ਸੋਨਾਲੀ ਗਿਰੀ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸੀਨੀਅਰ ਅਕਾਲੀ ਆਗੂ ਸ੍ਰੀ ਨਵਦੀਪ ਸਿੰਘ ਗੋਲਡੀ, ਭਾਜਪਾ ਸ਼ਹਿਰੀ ਪ੍ਰਧਾਨ, ਭਾਈ ਰਾਮ ਸਿੰਘ, ਰਾਕੇਸ਼ ਗਿੱਲ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply