Saturday, August 8, 2026

ਕੰਨਿਆਂ ਸਕੂਲ ਪੱਟੀ ਵਿਖੇ ਵਿਦਿਆਰਥਣਾਂ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਸਹੁੰ ਚੁਕਾਈ

PPN0206201614

ਪੱਟੀ, 2 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਦੇ 100 ਚੰਗੇ ਸਰਕਾਰੀ ਸਕੂਲਾਂ ਵਿਚ ਆਪਣੀ ਵਿਸ਼ੇਸ ਜਗ੍ਹਾ ਬਣਾਉਣ ਵਾਲੇ ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਜਿਲ੍ਹਾ ਸਿੱਖਿਆ ਅਫਸਰ(ਸੈ:ਸਿ:)ਪਰਮਜੀਤ ਸਿੰਘ,ਜਿਲ੍ਹਾ ਸਾਇੰਸ ਸੁਪਰਵਾਇਜ਼ਰ ਤੇਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਸਕੂਲ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਦੀ ਅਗਵਾਈ ਹੇਠ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਕੂਲ ਵਿਦਿਆਰਥਣਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਸਹੁੰ ਚੁਕਾਈ ਗਈ ।ਇਸ ਮੋਕੇ ਸਕੂਲ ਪ੍ਰਿੰਸੀਪਲ ਂਜੋਸ਼ੀ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਹੀ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਰਾਸਟਰ ਪਿਤਾ ਮਹਾਤਮਾ ਗਾਧੀ ਜੀ ਵਲੋਂ ਸਵੱਛ ਭਾਰਤ ਦੇ ਵੇਖੇ ਗਏ ਸੁਪਨੇ ਨੂੰ ਸਾਕਾਰ ਕਰੀਏ ਅਤੇ ਆਪਣੇ ਆਲੇ ਦੁਆਲੇ ਚੋਗਿਰਦੇ ਨੂੰ ਸਾਫ ਸੁਥਰਾ ਰੱਖੀਏ।ਇਸ ਮੋਕੇ ਮੈਡਮ ਮਨਜੀਤ ਕੋਰ ਅਤੇ ਸਹਿਯੋਗੀ ਅਧਿਆਪਕਾ ਵਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਆਦਿ ਕਰਵਾਏ ਗਏ।ਇਸ ਮੋਕੇ ਰਵੀ ਪ੍ਰਕਾਸ਼ ਸ਼ਰਮਾ, ਮੈਡਮ ਮਨਜੀਤ ਕੋਰ, ਜਸਬੀਰ ਕੋਰ, ਪ੍ਰੇਮ ਲਤਾ, ਮਨਦੀਪ ਕੋਰ ਸਮੇਤ ਸਮੂਹ ਸਕੂਲ ਵਿਦਿਆਰਥੀ ਅਤੇ ਸਟਾਫ ਹਾਜ਼ਿਰ ਸਨ ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply