Saturday, September 12, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਦੀ ਰੋਪ ਸਕਿਪਿੰਗ ਓਪਨ ਡਿਸਟ੍ਰਿਕ ਟੂਰਨਾਮੈਂਟ ‘ਚ ਸ਼ਾਨਦਾਰ ਕਾਰਗੁਜ਼ਾਰੀ

PPN0206201617

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸ’ਗੂ) – ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਵਿਖੇ ਹੋਏ ਰੋਪ ਸਕਿਪਿੰਗ ਓਪਨ ਡਿਸਟ੍ਰਿਕ ਟੂਰਨਾਮੈਂਟ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜਿਨ੍ਹਾ ਵਿੱਚ ਅੰਡਰ-17 ਵਰਗ ਲੜਕੇ ਅਤੇ ਲੜਕੀਆਂ ਨੇ ਪਹਿਲੀ ਪੁਜੀਸ਼ਨ, ਅੰਡਰ- 14 ਵਰਗ ਦੀਆਂ ਲੜਕੀਆਂ ਨੇ ਪਹਿਲੀ, ਅੰਡਰ- 11 ਲੜਕੀਆਂ ਨੇ ਦੂਜੀ ਪੁਜੀਸ਼ਨ ਹਾਸਲ ਕੀਤੀ।ਇਸ ਸਫਲਤਾ ਲਈ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਕੂਲ ਦੇ ਡੀ.ਪੀ.ਈ. ਸ਼੍ਰੀਮਤੀ ਦਲਜੀਤ ਕੌਰ, ਕੋਚ ਨਿਸ਼ਾਂਤ ਬਾਵਾ ਅਤੇ ਵਿਦਿਆਰਥੀ ਹਾਜਰ ਸਨ ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply