Wednesday, April 15, 2026

ਸੈਨਿਕਾਂ ਤੇ ਕਮਜ਼ੋਰ ਵਰਗਾਂ ਲਈ ਵਰਦਾਨ ਬਣਿਆ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ

PPN0306201611

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਅੰਮ੍ਰਿਤਸਰ ਵਿਖੇ ਚਲਾਇਆ ਜਾ ਰਿਹਾ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਆਈ. ਟੀ ਸੈਨਿਕਾਂ ਤੇ ਸਾਬਕਾ ਸੈਨਿਕਾਂ ਤੋਂ ਇਲਾਵਾ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸੰਸਥਾ ਦੇ ਪ੍ਰਿੰਸੀਪਲ ਕਰਨਲ ਗੁਰਿੰਦਰਜੀਤ ਸਿੰਘ ਗਿੱਲ ਨੇ ਅੱਜ ਵਿਦਿਆਰਥੀਆਂ ਨਾਲ ਰੁ-ਬਰੂ ਹੁੰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਇਥੇ ਸੈਨਿਕਾਂ, ਸਾਬਕਾ ਸੈਨਿਕਾਂ, ਉਨ੍ਹਾਂ ਦੇ ਆਸ਼ਰਿਤਾਂ ਅਤੇ ਐਸ. ਸੀ/ਐਸ. ਟੀ ਬੱਚਿਆਂ ਲਈ ਐਮ.ਐਸ.ਸੀ (ਆਈ. ਟੀ), ਬੀ.ਐਸ.ਸੀ (ਆਈ. ਟੀ), ਪੀ. ਜੀ. ਡੀ. ਸੀ. ਏ ਅਤੇ ਸ਼ਾਰਟ ਟਰਮ ਕੋਰਸ ਜਿਵੇਂ ਕਿ ਬੇਸਿਕ ਕੰਪਿਊਟਰਸ, ਸੀ, ਸੀ++, ਜਾਵਾ ਆਦਿ ਬਹੁਤ ਹੀ ਘੱਟ ਫੀਸ ‘ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਕੋਰਸ ਪਿਛਲੇ 10 ਸਾਲਾਂ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਕਰਵਾਏ ਜਾਂਦੇ ਸਨ, ਪਰੰਤੂ 2015 ਤੋਂ ਇਹ ਸਾਰੇ ਕੋਰਸ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਰੈਗੂਲਰ ਕਰਵਾ ਲਏ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਥੇ ਮਿਹਨਤੀ ਤੇ ਤਜ਼ਰਬੇਕਾਰ ਸਟਾਫ ਵਲੋਂ ਕੰਪਿਊਟਰ ਦੀ ਸਿਖਲਾਈ ਤੋਂ ਇਲਾਵਾ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਨੂੰ ਉਭਾਰਨ ਲਈ ਗਰੁੱਪ ਡਿਸਕਸ਼ਨ, ਡੀਬੇਟਸ, ਇੰਟਰਵਿਊ ਤਕਨੀਕ, ਟੇਬਲ ਮੈਨਰਜ਼, ਰੋਡ ਮੈਨਰਜ਼, ਕ੍ਰਇਏਟਿਵ ਸਕਿਲਜ਼ ਡਿਵੈਲਪਮੈਂਟ, ਐਨਵਾਇਰਮੈਂਟ ਜਨਰਲ ਅਵੇਅਰਨੈਸ, ਸਪੋਕਨ ਇੰਗਲਿਸ਼ ਆਦਿ ਦੀ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਨਿੱਚਰਵਾਰ ਵਾਲੇ ਦਿਨ ਗੈਸਟ ਲੈਕਚਰ ਜਾਂ ਪ੍ਰੈਕਟੀਕਲ ਅਤੇ ਕਮਜ਼ੋਰ ਬੱਚਿਆਂ ਨੂੰ ਵਾਧੂ ਗਾਈਡੈਂਸ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਸੈਂਟਰ ਵੱਲੋਂ ਫ਼ੌਜ ਵਿਚ ਭਰਤੀ ਲਈ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਅਤੇ ਸਾਲ 2015 ਵਿਚ ਇਸ ਸੈਂਟਰ ਵਿਚੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਵੱਧ 204 ਬੱਚੇ ਫ਼ੌਜ ਵਿਚ ਭਰਤੀ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 35 ਬੱਚੇ ਫ਼ੌਜ ਵਿਚ ਭਰਤੀ ਹੋ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੈਂਟਰ ਨੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਦੇ ਪੰਜ ਬੱਚਿਆਂ ਨੂੰ ਪ੍ਰੇਰਿਤ ਕਰਕੇ ਫ਼ੌਜ ਵਿਚ ਸਿਪਾਹੀ ਭਰਤੀ ਕਰਵਾਇਆ ਹੈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply