Thursday, July 2, 2026

ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂ ਵਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

PPN0406201606
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂ ਵਾਲਾ ਵਿਖੇ 4 ਜੂਨ 2016 ਨੂੰ ਵਿਸ਼ਵ ਵਾਤਾਵਰਨ ਦਿਵਸ ਦੇ ਮੋਕੇ ਤੇ ਅੰਤਰ ਜਮਾਤ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਦਾ ਵਿਸ਼ਾ ਸੀ ‘ਵਾਤਾਵਰਨ ਸੰਭਾਲੌ ਜੀਵਨ ਬਚਾਓ’ ਗੋਰਤਲਬ ਹੈ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੁੰ ਮਨਾਇਆ ਜਾਂਦਾ ਹੈ।ਇਸ ਮੁਕਾਬਲੇ ਦਾ ਮੁੱਖ ਮੰਤਵ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕ ਕਰਨਾ ਸੀ ।ਇਸ ਪੋਸਟਰ ਮੁਕਾਬਲੇ ਵਿੱਚ ਛੇਂਵੀ ਤਂੋ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਧੀਆ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਜਸਪਾਲ ਕੌਰ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜੀਉਣ ਲਈ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਦੀ ਜਰੂਰਤ ਤੇ ਜੋਰ ਦਿਤਾ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply