Sunday, October 6, 2024

ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦੇ ਖ਼ਾਤਮੇ ਲਈ ਬੇਹੱਦ ਮਦਦਗਾਰ- ਗਿਰੀਸ਼ ਬਾਂਸਲ

PPN0406201609

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦੇ ਖ਼ਾਤਮੇ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ, ਜਿਥੇ ਮਨੁੱਖ ਨੂੰ ਨਵੀਂ ਜ਼ਿੰਦਗੀ ਮਿਲਦੀ ਹੈ।ਇਹ ਪ੍ਰਗਟਾਵਾ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਸਥਾਨਕ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਜੇਲ੍ਹ ਸੁਪਰਡੈਂਟ ਤੋਂ ਇਲਾਵਾ ਜੇਲ੍ਹ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਮੈਡਮ ਗਿਰੀਸ਼ ਬਾਂਸਲ ਨੇ ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੇ ਗਏ ਵੱਖ-ਵੱਖ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕੈਦੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਅਤੇ ਨੁਕਸਾਨਾਂ ਤੋਂ ਜਾਣੂ ਕਰਵਾਇਆ। ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਅੰਮ੍ਰਿਤਸਰ ਦੇ ਡਾਇਰੈਕਟਰ ਡਾ ਪੀ ਡੀ ਗਰਗ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਕਿਵੇਂ ਹੌਲੀ-ਹੌਲੀ ਵਿਅਕਤੀ ਨਸ਼ੇ ਕਰਦਾ-ਕਰਦਾ ਇਸ ਨੂੰ ਆਪਣੀ ਆਦਤ ਬਣਾ ਲੈਂਦਾ ਹੈ ਜਿਸ ਨਾਲ ਉਸ ਦੀ ਜ਼ਿੰਦਗੀ ਖ਼ਰਾਬ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ‘ਤੇ ਕਾਬੂ ਪਾਉਣ ਲਈ ਮਨੁੱਖ ਦਾ ਧਿਆਨ ਵੀ ਮੋੜਨਾ ਪੈਂਦਾ ਹੈ, ਇਸ ਲਈ ਉਨ੍ਹਾਂ ਦੱਸਿਆ ਕਿ ਸੰਗੀਤ ਰਾਹੀਂ ਮਨੁੱਖ ਦਾ ਧਿਆਨ ਮੋੜ ਕੇ ਨਸ਼ੇ ਤੋਂ ਮੁਕਤ ਕੀਤਾ ਜਾ ਸਕਦਾ ਹੈ।ਇਸ ਮੌਕੇ ਸ੍ਰੀ ਬੀ ਐਮ ਭੰਡਾਰੀ ਨੇ ਨਸ਼ਾ ਪੀੜਤ ਲੋਕਾਂ ਨੂੰ ਸੰਗੀਤ ਬਾਰੇ ਜਾਣਕਾਰੀ ਦਿੱਤੀ ਅਤੇ ਸੰਗੀਤ ਨਾਲ ਉਨ੍ਹਾਂ ਨੂੰ ਆਪਣੇ ਮਨ ਨੂੰ ਸ਼ਾਂਤ ਕਰਨ ਲਈ ਅਤੇ ਨਸ਼ੇ ਤੋਂ ਮੁਕਤ ਹੋਣ ਬਾਰੇ ਸਿੱਖਿਅਤ ਕੀਤਾ। ਇਸ ਮੌਕੇ ਨਸ਼ਾ ਪੀੜਤਾਂ ਨੂੰ ਅਲੋਮ-ਵਿਲੋਮ ਵੀ ਕਰਵਾਇਆ ਗਿਆ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply