Friday, June 12, 2026

ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਅਗਾਜ਼

U
U

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਜਿਲੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਉਘੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾ ਕੇ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ 1973 ਵਿਚ ਯੂਐਨਓ ਵਲੋਂ ਸਵੀਡਨ ਵਿਖੇ ਵਿਸ਼ਵ ਸੰਮੇਲਨ ਦੋਰਾਨ ਕੀਤੀ ਗਈ ਸੀ।ਇਸ ਦਿਵਸ ਦਾ ਮੁੱਖ ਉਦੇਸ਼ ਕੁਦਰਤ ਦੀਆਂ ਬਖਸ਼ੀਆਂ ਨਿਆਮਤਾਂ ਨੂੰ ਬਚਾ ਕੇ ਰੱਖਣਾ, ਮਨੁੱਖਤਾ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਤੇ ਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਦਿਨ ਨੂੰ ਹਰ ਸਾਲ 5 ਜੂਨ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ। ਦਿਨ ਬ ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਦਾ ਮੁੱਖ ਕਾਰਨ ਜੰਗਲਾਂ ਦੀ ਲਗਾਤਾਰ ਕਟਾਈ, ਰਸਾਇਣਿਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ, ਤਿਉਹਾਰਾਂ ਜਾਂ ਹੋਰ ਖੁਸ਼ੀ ਦੇ ਮੋਕੇ ਆਤਿਸ਼ਬਾਜੀ ਅਤੇ ਪਟਾਕਿਆਂ ਦੀ ਵਰਤੋਂ ਆਦਿ ਕਾਰਨ ਪ੍ਰਿਥਵੀ ਨਾਂ ਦੇ ਗੋਲੇ ਤੇ ਵਸ ਰਹੀ ਮਨੁੱਖਤਾ ਦੇ ਭਲੇ ਵਿਚ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਜੋਕੇ ਸਮੇਂ ਦੀ ਵੱਡੀ ਲੋੜ ਹੈ।ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਾਨੂੰ ਵਧ ਤੋਂ ਵੱਧ ਦਰਖੱਤ ਲਗਾਉਣੇ ਚਾਹੀਦੇ ਹਨ।ਹਰ ਮਨੁੱਖ ਨੂੰ ਇਕ ਰੁੱਖ ਜਰੁੂਰ ਲਗਾਵੇ।ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਨਾਲ ਕਰੀਏ ਅਜਿਹਾ ਤਕਨੀਕੀ ਵਿਕਾਸ ਅਪਣਾਈਏ ਕਿ ਵਾਤਾਵਰਣ ਵਿਰੋਧੀ ਨਾ ਹੋਵੇ।ਆਖਰ ‘ਚ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਨੇ ਕਿਹਾ ਕਿ ਅੱਜ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਹੋ ਚੁੱਕਾ ਹੈ ਤੇ ਆਉਣ ਵਾਲੇ ਬਰਸਾਤੀ ਮੌਸਮ ਵਿਚ ਵੱਖ ਵੱਖ ਸਕੂਲਾਂ ਵਿਚ ਛਾਂਦਾਰ ਬੂਟੇ ਲਗਾਏ ਜਾਣਗੇ।ਜਦਕਿ ਇਸ ਤੋਂ ਪਹਿਲਾਂ ਉਪਰੋਕਤ ਸੁਸਾਇਟੀ ਵਲੋਂ ਪਹਿਲਾਂ 1100 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਇਸ ਮੋਕੇ ਕੋਮੀ ਖਿਡਾਰਣ ਕਾਜੌਲ ਮੰਨਣ, ਸ਼ਿਵਾਨੀ, ਮਾਨਵੀ, ਨਿਖਿਲ, ਹਰਵਿੰਦਰ, ਨੂਰਾਨੀ, ਦਮਨ, ਪਾਵਨ, ਸੁਖਪ੍ਰੀਤ, ਪਰੀ ਆਦਿ ਮੋਜੂਦ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply