ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ਭੋਗ ਪਾਏ ਜਾਂਦੇ ਹਨ।ਇਸ ਸਬੰਧੀ ਸੈਕਸ਼ਨ-85 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ 4 ਜੂਨ ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ ਨੂੰ ਪਾਉਣ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਇਆ ਜਾਵੇ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਸੈਕਸ਼ਨ-85 ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਲਿਖਤੀ ਸਰਕੂਲਰ ਭੇਜਿਆ ਗਿਆ ਹੈ ਕਿ ਉਹ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ 4 ਜੂਨ ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ ਨੂੰ ਪਾਉਣ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਵਸ ਵਜੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …