Tuesday, April 28, 2026

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ‘ਚ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਪੁਰਬ

ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਹਮੇਸ਼ਾਂ ਵਾਂਗ ਇਸ ਵਾਰ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ਨੰਬਰ 8 ਅਤੇ 9 ਵਿਖੇ ਐਤਵਾਰ ਨੂੰ ਜੇਲ੍ਹ ਦੇ ਸਿੱਖ ਤੇ ਹੋਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਆਪਸੀ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਜੇਲ੍ਹ ਅਧਿਕਾਰੀਆਂ ਅਤੇ ਬੰਦੀਆਂ ਦੀ ਮੰਗ ਅਨੁਸਾਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਮੇਸ਼ਾਂ ਦੀ ਤਰ੍ਹਾਂ ਰਾਗੀ ਜੱਥਾ, ਗ੍ਰੰਥੀ, ਸੇਵਾਦਾਰ ਅਤੇ ਪ੍ਰਚਾਰਕ ਤੋਂ ਇਲਾਵਾ ਕੜਾਹ ਪ੍ਰਸ਼ਾਦ ਦੀ ਦੇਗ ਲਈ ਰਸਦ, ਲੰਗਰ ਲਈ ਲੋੜੀਂਦਾ ਰਾਸ਼ਨ, ਮੁੱਖੀਆਂ ਦਾ ਸਨਮਾਨ ਕਰਨ ਲਈ ਸਿਰਪਾਉ ਅਤੇ ਦਸਤਾਰਾਂ ਦਾ ਕਪੜਾ ਆਦਿ ਭੇਜਿਆ ਗਿਆ। ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਵਲੋਂ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ ਗਈ। ਉਨ੍ਹਾਂ ਦਸਿਆ ਕਿ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਹੋਏ ਇਸ ਸਮਾਗਮ ਵਿੱਚ ਜੁੜੇ ਬੰਦੀਆਂ, ਅਧਿਕਾਰੀਆਂ ਆਦਿ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਦੀ ਦੇਸ਼ ਅਤੇ ਸਿੱਖ ਇਤਿਹਾਸ ਵਿੱਚ ਮਹਤੱਤਾ ਅਤੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਦਾ ਜ਼ਿਕਰ ਕਰਦਿਆਂ, ਬੰਦੀਆਂ ਨੂੰ ਪ੍ਰੇਰਨਾ ਕੀਤੀ ਕਿ ਬੀਤੇ ਜੀਵਨ ਦੀਆਂ ਗਲਤੀਆਂ ਨੂੰ ਭੁਲਾ, ਸਜ਼ਾ ਪੂਰੀ ਕਰਨ ਤੋਂ ਬਾਅਦ ਲੋਕਾਂ ਵਿੱਚ ਵਿਚਰਨ ਲਈ ਆਪਣੇ-ਆਪਨੂੰ ਚੰਗੇ ਸ਼ਹਿਰੀ ਵਜੋਂ ਤਿਆਰ ਕਰਨਾ, ਉਨ੍ਹਾਂ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ। ਇਥੇ ਇਹ ਗਲ ਵਰਨਣਯੋਗ ਹੈ ਕਿ ਸਮੇਂ-ਸਮੇਂ ਤਿਹਾੜ ਜੇਲ੍ਹ ਵਿਖੇ ਅਧਿਕਾਰੀਆਂ ਅਤੇ ਬੰਦੀਆਂ ਵਲੋਂ ਆਪਸੀ ਸਹਿਯੋਗ ਰਾਹੀਂ ਗੁਰਪੁਰਬ ਮਨਾਏ ਜਾਂਦੇ ਰਹਿੰਦੇ ਹਨ, ਜਿਨ੍ਹਾਂ ਲਈ ਉਨ੍ਹਾਂ ਦੀ ਮੰਗ ‘ਤੇ ਅਤੇ ਆਪਣੇ ਸਹਿਯੋਗ ਵਜੋਂ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਰਾਗੀ ਜੱਥੇ, ਗ੍ਰੰਥੀ, ਪ੍ਰਚਾਰਕ ਅਤੇ ਸੇਵਾਦਰਾਂ ਤੋਂ ਇਲਾਵਾ ਕੜਾਹ ਪ੍ਰਸ਼ਾਦ ਲਈ ਰਸਦ, ਲੰਗਰ ਲਈ ਲੋੜੀਂਦਾ ਰਾਸ਼ਨ ਅਤੇ ਸਿਰੋਪਾਉ ਅਤੇ ਦਸਤਾਰਾਂ ਲਈ ਕਪੜਾ ਆਦਿ ਭੇਜਿਆ ਜਾਂਦਾ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply