Monday, July 8, 2024

ਰੁੱਖ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ, ਵੱਧ ਤੋਂ ਵੱਧ ਰੁੱਖ ਲਗਾਏ ਜਾਣ – ਸੈਸ਼ਨ ਜੱਜ

PPN0606201608
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਅਨੁਸਾਰ ਮੈਡਮ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀ ਯੋਗ ਅਗਵਾਈ ਹੇਠ ਏ.ਡੀ.ਆਰ ਸੈਂਟਰ, ਅੰਮ੍ਰਿਤਸਰ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਵਿੱਚ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਪਰਦੀਪ ਸੈਨੀ, ਪ੍ਰਧਾਨ, ਬਾਰ ਐਸੋਸੀਏਸ਼ਨ, ਅੰਮ੍ਰਿਤਸਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰ ਅਤੇ ਮਿਸ਼ਨ ਅਗਾਜ ਦੇ ਮੈਂਬਰ ਵੀ ਮੌਜ਼ੂਦ ਸਨ।
ਸੀz ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਨੇ ਦੱਸਿਆ ਕਿ ਰੁੱਖਾਂ-ਪੌਦਿਆਂ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਹੈ। ਇਹਨਾਂ ਨੂੰ ਕੱਟਣ ਤੋਂ ਰੋਕਣਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਕਿਉਂਕਿ ਰੁੱਖ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹੈ ਜ਼ੋ ਕਿ ਸਾਡੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ ਅਤੇ ਆਕਸੀਜਨ ਦਿੰਦੇ ਹਨ ਜਿਸ ਕਾਰਨ ਸਾਡੇ ਵਾਤਾਵਰਨ ਵਿੱਚ ਫੈਲਿਆ ਹੋਇਆ ਪ੍ਰਦੂਸ਼ਣ ਘੱਟਦਾ ਹੈ ਅਤੇ ਸਾਨੂੰ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ।
ਇਸ ਮੌਕੇ ਸ੍ਰੀ ਪਰਦੀਪ ਸੈਨੀ, ਪ੍ਰਧਾਨ ਬਾਰ ਐਸੋਸੀਏਸ਼ਨ, ਅੰਮ੍ਰਿਤਸਰ, ਸ੍ਰੀ ਜੀ.ਐੱਸ. ਨਾਗਰਾ, ਸਕੱਤਰ, ਬਾਰ ਐਸੋਸੀਏਸ਼ਨ, ਅੰਮ੍ਰਿਤਸਰ, ਵਕੀਲ ਕਿਰਪਾਲ ਕੌਰ ਅਤੇ ਹੋਰ ਮੈਬਰਾਂ ਵੱਲੋਂ ਵੀ ਵਾਤਾਵਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਾਤਾਵਰਨ ਨੂੰ ਸਾਫ ਰੱਖਣ ਲਈ ਕਿਹਾ ਗਿਆ। ਇਸ ਤੋਂ ਬਾਅਦ ਏ.ਡੀ.ਆਰ ਸੈਂਟਰ ਦੇ ਬਗੀਚੇ ਵਿੱਚ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਮੈਡਮ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਅਤੇ ਸ੍ਰੀ ਪਰਦੀਪ ਸੈਨੀ, ਪ੍ਰਧਾਨ ਬਾਰ ਐਸੋਸੀਏਸ਼ਨ, ਅੰਮ੍ਰਿਤਸਰ ਵੱਲੋਂ ਪੌਦੇ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ ਦਿੱਤਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply