Saturday, October 10, 2026

ਬਾਬਾ ਬਲਵੰਤ ਸਿੰਘ ਜੀ ਦੀ 60 ਬਰਸੀ ਮਨਾਈ

ਪੱਟੀ, 6 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਬਲਵੰਤ ਸਿੰਘ ਦੀ ਬਰਸੀ ਮਨਾਈ ਗਈ। ਜਿਸ ਵਿੱਚ ਪਿੰਡ ਵਾਸੀਆ ਵੱਲੋ 21 ਅਖੰਡ ਪਾਠ ਦੇ ਭੋਗ ਪਾਏ ਗਏ।ਅਖੰਡ ਪਾਠ ਦੇ ਭੋਗ ਪੈਣ ਉਪਰੰਤ ਢਾਡੀ ਜਥੇ ਨੇ ਸੰਗਤਾ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਪਿੰਡ ਵਾਲਿਆ ਦੇ ਸਹਿਯੋਗ ਨਾਲ ਲੰਗਰ ਲਗਾਏ ਗਏ। ਇਸ ਮੋਕੇ ਤੇ ਧੀਰਾ ਸਿੰਘ ਸਰਪੰਚ ਆਸਲ ਨੇ ਨੌਜਵਾਨਾ ਨੂੰ ਨਸ਼ੇ ਦੀ ਭੇੜੀ ਆਦਤ ਛੱਡ ਕੇ ਚੰਗੇ ਕੰਮ ਕਰਨ ਲਈ ਪ੍ਰੇਰਤ ਕੀਤਾ।ਇਸ ਮੋਕੇ ਤੇ ਕਬੱਡਦਿ ੇ ਮੈਚ ਕਰਾਵਏ ਗਏ। ਇਸ ਮੋਕੇ ਤੇ ਹਰਦਿਆਲ ਸਿੰਘ ਸਾਬਕਾ ਸਰਪੰਚ, ਲੱਖਾ ਸਿੰਘ ਖਾਲਸਾ, ਖੜਕ ਸਿੰਘ ਆਸਲ, ਗੁਰਚਰਨ ਸਿੰਘ, ਰੂਪ ਸਿੰਘ, ਬਲਵੀਰ ਸਿੰਘ, ਸਰਦੂਲ ਸਿੰਘ, ਅਮਰੀਕ ਸਿੰਘ ਨੰਬਰਦਾਰ, ਹਰਬੰਸ ਸਿੰਘ ਆਦਿ ਹਾਜਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply