Monday, July 8, 2024

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੁੱਧਵਾਰ 8 ਜੂਨ

Rana Paramjit  Singhਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਹਰਿਮੰਦਿਰ ਸਾਹਬ ਦੇ ਸਿਰਜਨਹਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ (26, ਜੇਠ, ਨਾਨਕਸ਼ਾਹੀ ਸੰਮਤ 548) ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਸ਼ਹੀਦੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ ਗਈ।ਬਿਆਨ ਵਿੱਚ ਦਸਿਆ ਗਿਆ ਹੈ ਕਿ ਇਸ ਸ਼ਹੀਦੀ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ 4 ਵਜੇ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਹਰਜੋਤ ਸਿੰਘ ਜ਼ਖਮੀ (ਜਲੰਧਰ) ਦਾ ਕੀਰਤਨੀ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ ਅਤੇ ਹੈੱਡ ਗ੍ਰੰਥੀ ਭਾਈ ਦਿਲਬਾਗ ਸਿੰਘ ਗੁਰ-ਸ਼ਬਦ ਵਿਚਾਰ ਰਾਹੀਂ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਮਹਤੱਤਾ ਦੇ ਸੰਬੰਧ ਵਿੱਚ ਵਿਸਥਾਰ ਨਾਲ ਜਾਣਕਾਰੀ ਦੇਣਗੇ। ਇਸ ਤੋਂ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਕੁਲਬੀਰ ਸਿੰਘ, ਭਾਈ ਗਗਨਦੀਪ ਸਿੰਘ (ਗੰਗਾਨਗਰ), ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਗੁਰਫਤਿਹ ਸਿੰਘ ਸ਼ਾਂਤ, ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੁਰੀ ਕੀਰਤਨੀਏ ਭਾਈ ਅਮਨਦੀਪ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਪ੍ਰੇਮ ਸਿੰਘ ਬੰਧੂ ਅਤੇ ਭਾਈ ਇੰਦਰਜੀਤ ਸਿੰਘ (ਬੰਬੇ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਢਾਡੀ ਜੱਥਾ ਭਾਈ ਗੁਰਚਰਨ ਸਿੰਘ ਚੰਨ (ਹਜ਼ੂਰੀ ਢਾਡੀ ਗੁ. ਸੀਸਗੰਜ ਸਾਹਿਬ) ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਤੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਇਸ ਮੌਕੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਇਸ ਮੌਕੇ ਪ੍ਰਮੁਖ ਪੰਥਕ ਆਗੂ ਵੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 3.30 ਤਕ ਚੜ੍ਹਦੀਕਲਾ ਟਾਈਮ ਟੀਵੀ ਤੋਂ ਹੋਵੇਗਾ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply