Monday, July 8, 2024

ਗੁ: ਸ਼ਹੀਦਾਂ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ

ਨੌਜਵਾਨ ਨਸ਼ਿਆਂ ਦਾ ਤਿਆਗ ਕਰਦੇ ਹੋਏ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਨਣ

PPN0706201607ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੈ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਕ ਜਥਾ ਕੜਾਹਿ ਪ੍ਰਸਾਦਿ ਵਲੋਂ ਹਰ ਸਾਲ ਦੀ ਤਰਾਂ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਬਾਬਾ ਸੁਖਵਿੰਦਰ ਸਿੰਘ (ਬਾਬਾ ਸੁੱਖਾ) ਭੂਰੀ ਵਾਲੇ, ਭਾਈ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਅਮਰਬੀਰ ਸਿੰਘ ਢੌਟ ਕੌਂਸਲਰ ਤੇ ਫੈਡਰੇਸ਼ਨ ਮਹਿਤਾ ਜਿਲਾ ਪ੍ਰਧਾਨ, ਗਗਨਦੀਪ ਸਿੰਘ, ਸ੍ਰ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ, ਮੈਨੇਜਰ ਗੁ: ਬਾਬਾ ਦੀਪ ਸਿੰਘ ਜੀ ਮਨਜਿੰਦਰ ਸਿੰਘ ਮੰਡ, ਬਾਵਾ ਸਿੰਘ ਗੁਮਾਨਪੁਰਾ, ਹਰਭਜਨ ਸਿੰਘ ਮਨਾਵਾਂ ਸਕੱਤਰ, ਜਗਜੀਤ ਸਿੰਘ ਖਾਲਸਾ ਮੁੱਖ ਸੇਵਾਦਾਰ ਸੇਵਕ ਜਥਾ ਕੜਾਹਿ ਪ੍ਰਸਾਦਿ ਸ਼ਾਮਲ ਹੋਏ। ਇਸ ਸਮੇਂ ਗੱਲਬਾਤ ਕਰਦਿਆਂ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਅਮਰਬੀਰ ਸਿੰਘ ਢੌਟ ਨੇ ਸਾਂਜੇ ਤੌਰ ‘ਤੇ ਕਿਹਾ ਕਿ ਗੁਰੂ ਸਾਹਿਬਾਨ ਦੇ ਦਿਹਾੜੇ ਸਮੂਹ ਸੰਗਤਾਂ ਵਲੋਂ ਮਿਲ ਕੇ ਮਨਾਉਣੇ ਚਾਹੀਦੇ ਹਨ।ਭਾਈ ਮਹਿਤਾ ਤੇ ਢੋਟ ਨੇ ਹੋਰ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਾਨਵਤਾ ਦੀ ਭਲਾਈ ਅਤੇ ਹੱਕ ਸੱਚ ਦੀ ਖਾਤਿਰ ਪ੍ਰਮਾਤਮਾ ਦਾ ਭਾਣਾ ਮੰਨ ਕੇ ਅਸਹਿ ਤੇ ਅਕਿਹ ਤਸੀਹੇ ਝੱਲੇ ਪਰ ਧਰਮ ਤੋਂ ਨਹੀਂ ਡੋਲੇ। ਇਸ ਲਈ ਸਾਨੂੰ ਸਭ ਨੂੰ ਉਨਾਂ ਦੇ ਪੂਰਿਨਆ ‘ਤੇ ਚੱਲਣਾ ਚਾਹੀਦਾ ਹੈ।ਉਨਾਂ ਨੇ ਨੌਜਵਾਨਾਂ ਨੂੰ ਅਪੀਲ਼ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਦੇ ਹੋਏ ਗੁਰੂ ਘਰ ਨਾਲ ਜੁੜਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਨਣ।ਸਤਿੰਦਰਪਾਲ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਜਗਪ੍ਰੀਤ ਸਿੰਘ ਮਨੀ, ਰਮਨਦੀਪ ਸਿੰਘ, ਇੰਦਰਪਾਲ ਸਿੰਘ, ਲਖਵਿੰਦਰ ਸਿੰਘ, ਸਤਬੀਰ ਸਿੰਘ, ਭੁਪਿੰਦਰ ਸਿੰਘ ਆਦਿ ਸੇਵਾ ਲਈ ਹਾਜਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply