Monday, July 8, 2024

ਡੀ. ਸੀ ਵੱਲੋਂ ਜਿਲ੍ਹੇ ਲਈ 10802 ਕਰੋੜ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ

PPN0706201610ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹੇ ਦੇ ਚਾਲੂ ਮਾਲੀ ਸਾਲ ਦੀ 10802.38 ਕਰੋੜ ਰੁਪਏ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ ਕੀਤੀ। ਇਹ ਕਰਜ਼ਾ ਯੋਜਨਾ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਮੁਕੇਸ਼ ਆਨੰਦ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਪ੍ਰਮੁੱਖ ਸ੍ਰੀ ਸੁਭਾਸ਼ ਗੁਪਤਾ ਨਾਲ ਕਰਜ਼ਾ ਯੋਜਨਾ ਜਾਰੀ ਕਰਦਿਆਂ ਸ੍ਰੀ ਰੂਜਮ ਨੇ ਦੱਸਿਆ ਕਿ ਇਸ ਯੋਜਨਾ ਦੀ ਕੁੱਲ ਰਾਸ਼ੀ ਵਿਚੋਂ 9888.02 ਕਰੋੜ ਰੁਪਏ ਤਰਜੀਹੀ ਖੇਤਰਾਂ ਲਈ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਰਜ਼ੇ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਰਾਹੀਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ‘ਮੇਕ ਇੰਨ ਇੰਡੀਆ, ਮੁਦਰਾ ਯੋਜਨਾ, ਸਟੈਂਡ-ਅੱਪ ਇੰਡੀਆ’ ਮੁਹਿੰਮ ਨੂੰ ਸਫਲ ਬਣਾਉਣ ਲਈ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ 2006.40 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਦੇ ਨਾਲ ਹੀ ਫ਼ਸਲੀ ਵਿਭਿੰਨਤਾ, ਸੌਰ ਊਰਜਾ ਦੇ ਖੇਤਰ ਵਿਚ ਕੰਮ ਕੀਤੇ ਜਾਣਗੇ।
ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਪ੍ਰਮੁੱਖ ਸ੍ਰੀ ਸੁਭਾਸ਼ ਗੁਪਤਾ ਨੇ ਇਸ ਮੌਕੇ ਕਿਹਾ ਕਿ ਅੱਜ ਦੇ ਦੌਰ ਵਿਚ ਕਣਕ ਅਤੇ ਝੋਨੇ ਦੀਆਂ ਫ਼ਸਲੀ ਚੱਕਰ ਨੂੰ ਤੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ‘ਤੇ ਆਧਾਰਿਤ ਉਦਯੋਗਾਂ ਨੂੰ ਵਿਕਸਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਈ. ਟੀ. ਆਈ ਅਤੇ ਬਹੁਤਕਨੀਕੀ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਉਹ ਸਿਰਫ ਨੌਕਰੀ ਲੱਭਣ ਦੀ ਬਜਾਏ ਸਵੈ-ਰੁਜ਼ਗਾਰ ਯੋਜਨਾ ਤਹਿਤ ਆਪਣੇ ਕੰਮ-ਧੰਦੇ ਖੋਲ੍ਹਣ ਨੂੰ ਪਹਿਲ ਦੇਣ, ਜਿਸ ਦੇ ਲਈ ਬੈਂਕ ਉਨ੍ਹਾਂ ਦੀ ਸਹਾਇਤਾ ਲਈ ਤਿਆਰ ਹਨ। ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਮੁਕੇਸ਼ ਆਨੰਦ ਨੇ ਇਸ ਮੌਕੇ ਕਿਹਾ ਕਿ ਲੀਡ ਬੈਂਕ ਸਾਰੀਆਂ ਬੈਂਕਾਂ ਦੇ ਸਹਿਯੋਗ ਨਾਲ ਭਾਰਤ ਸਰਕਾਰ, ਰਿਜ਼ਰਵ ਬੈਂਕ ਅਤੇ ਨਾਬਾਰਡ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਹਮੇਸ਼ ਵਚਨਬੱਧ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply