Monday, July 8, 2024

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੁਹਿਰਦ ਯਤਨ-ਰੰਧਾਵਾ

PPN0706201611ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ. ਜੁਗਰਾਜ ਸਿੰਘ ਰੰਧਾਵਾ ਨੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਅੱਜ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿਚ ਪ੍ਰਵੇਸ਼ ਪ੍ਰਾਜੈਕਟ ਤਹਿਤ ਸਮਰ ਕੈਂਪ ਲਗਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਕੀਤਾ।
ਸ. ਰੰਧਾਵਾ ਨੇ ਕਿਹਾ ਕਿ ਵਿੱਦਿਆ ਦੇ ਖੇਤਰ ਵਿਚ ਸਰਕਾਰੀ ਪ੍ਰਾਇਮਰੀ ਅਧਿਆਪਕਾਂ ਵੱਲੋਂ ਛੁੱਟੀਆਂ ਦੇ ਦਿਨਾਂ ਨੂੰ ਲਾਂਭੇ ਰੱਖ ਕੇ ਸਮਰ ਕੈਂਪਾਂ ਨੂੰ ਕਾਮਯਾਬ ਬਣਾਉਣ ਲਈ ਕੀਤੇ ਗਏ ਕੰਮ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਅੱਜ ਸਾਡੇ ਸਰਕਾਰੀ ਸਕੂਲਾਂ ਦੀ ਦਿੱਖ ਬਦਲ ਰਹੀ ਹੈ। ਇਸ ਮੌਕੇ ਪ੍ਰਵੇਸ਼ ਪ੍ਰਾਜੈਕਟ ਟੀਮ ਵੱਲੋਂ ਸਮਰ ਕੈਂਪ ਸਬੰਧੀ ਕੀਤੇ ਗਏ ਵਿਸ਼ੇਸ਼ ਉਪਰਾਲੇ ਅਤੇ ਅਧਿਆਪਕ ਸਨਮਾਨ ਸਮਾਰੋਹ ਲਈ ਕੀਤੇ ਪ੍ਰਬੰਧ ਲਈ ਉਨ੍ਹਾਂ ਸਮੂਹ ਪ੍ਰਵੇਸ਼ ਟੀਮ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀ ਅਜੈ ਬੇਰੀ ਵੱਲੋਂ ਵੀ ਅਧਿਆਪਕਾਂ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਗਈ। ਇਸ ਮੌਕੇ ਬੀ. ਈ. ਈ. ਓ ਹਰਚਰਨ ਸਿੰਘ, ਮੇਲਾ ਰਾਮ, ਜਰਨੈਲ ਸਿੰਘ, ਅਰੁਣਾ ਕੁਮਾਰੀ, ਕੰਵਲਜੀਤ ਕੌਰ, ਜ਼ਿਲ੍ਹਾ ਪ੍ਰਵੇਸ਼ ਕੋਆਰਡੀਨੇਟਰ ਸੰਦੀਪ ਸਿਆਲ, ਮਿਡ-ਡੇ-ਮੀਲ ਕੋਆਰਡੀਨੇਟਰ ਮਨਪ੍ਰੀਤ ਸਿੰਘ, ਡੀ. ਆਰ. ਪੀ ਰਜਿੰਦਰ ਸਿੰਘ, ਸੁਖਜਿੰਦਰ ਸਿੰਘ ਹੇਰ, ਪੀ. ਬੀ. ਸੀ ਸਰਬਜੀਤ ਸਿੰਘ, ਅਮਿਤ ਗੁਪਤਾ, ਤੇਜਿੰਦਰ ਸਿੰਘ, ਵਰਿੰਦਰ ਕੁਮਾਰ, ਅਰੁਣ ਸ਼ਰਮਾ, ਰਾਜਬੀਰ ਸਿੰਘ, ਬਲਬੀਰ ਕੁਮਾਰ, ਅਮਰੀਕ ਸਿੰਘ, ਦਿਲਬਾਗ ਸਿੰਘ, ਅਰਵਿੰਦਰ ਸਿੰਘ ਸਮੇਤ ਪੂਰੀ ਪ੍ਰਵੇਸ਼ ਟੀਮ ਹਾਜ਼ਰ ਸੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply