Monday, July 8, 2024

ਸ਼ਹਿਰ ਵਿੱਚ ਚੱਲ ਰਹੇ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਤੱਕ ਹੋਣਗੇ ਮੁਕੰਮਲ ਡੀ.ਸੀ

PPN0706201613ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਮਹੀਨੇ ਤੱਕ ਮੁਕੰਮਲ ਹੋ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਸ੍ਰੀ ਰੂਜਮ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਬਹੁਤ ਸਾਰੇ ਪ੍ਰਾਜੈਕਟਾਂ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਪਿੰਕ ਪਲਾਜ਼ਾ ਤੋਂ ਹਾਲ ਗੇਟ ਤੱਕ ਦੇ ਚੱਲ ਰਹੇ ਸੁੰਦਰੀਕਰਨ ਅਤੇ ਬੀ. ਆਰ. ਟੀ ਐਸ ਕੋਰੀਡੋਰ-1 ਦਾ ਕੰਮ 15 ਅਗਸਤ ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਸ਼ਹਿਰ ਦਾ ਐਂਟਰੀ ਗੇਟ ਅਗਸਤ ਦੇ ਅੰਤ ਤੱਕ ਬਣ ਕੇ ਤਿਆਰ ਹੋ ਜਾਵੇਗਾ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵੀ 2 ਮਹੀਨਿਆਂ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਭਗਵਾਨ ਬਾਲਮੀਕਿ ਤੀਰਥ ਸਥਲ ਦਾ ਕੰਮ ਵੀ 15 ਸਤੰਬਰ ਤੱਕ ਪੂਰਾ ਕੀਤਾ ਜਾਵੇਗਾ। ਸ੍ਰੀ ਰੂਜਮ ਨੇ ਕਿਹਾ ਕਿ ਵਾਰ ਮੈਮੋਰੀਅਲ ਅਤੇ ਸਰਕਟ ਹਾਊਸ ਦਾ ਕੰਮ ਅਕਤੂਬਰ ਵਿਚ ਪੂਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਵਿਚ ਜਨਰੇਟਰ, ਸੋਲਰ ਸਿਸਟਮ ਅਤੇ ਸਿਵਲ ਦਾ ਕੰਮ ਹੋ ਚੁੱਕਾ ਹੈ ਅਤੇ ਹਾਟ ਲਾਈਨ ਲੱਗਣੀ ਬਾਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਰਪੋਰੇਸ਼ਨ ਦਾ ਨਵਾਂ ਦਫ਼ਤਰ ਵੀ ਦੋ ਮਹੀਨਿਆਂ ਤੱਕ ਬਦਲਣ ਦੀ ਸੰਭਾਵਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐਕਸੀਅਨ ਸ. ਜਸਬੀਰ ਸਿੰਘ ਸੋਢੀ ਤੇ ਇੰਦਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply