Friday, July 5, 2024

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗ: ਸ੍ਰੀ ਰਾਮਸਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ – ਬੇਦੀ

Diljit Singh Bediਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ, ਸਾਂਤੀ ਦੇ ਪੁੰਜ, ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ 8 ਜੂਨ 2016 ਦਿਨ ਬੁੱਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।  ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜ਼ੁਲਮ ਤੇ ਅਨਿਆਂ ਵਿਰੁੱਧ ਅਸਹਿ ਤੇ ਅਕਹਿ ਕਸ਼ਟ ਸਹਾਰਦੇ ਹੋਏ ਸ਼ਾਂਤਮਈ ਰਹਿ ਕੇ ਆਪਣਾ ਬਲੀਦਾਨ ਦਿੱਤਾ।ਇਸੇ ਪ੍ਰੰਪਰਾ ‘ਤੇ ਚੱਲਦੇ ਹੋਏ ਗੁਰਸਿੱਖਾਂ ਨੇ ਸ਼ਾਂਤ-ਮਈ ਰਹਿ ਕੇ ਬੰਦ-ਬੰਦ ਕਟਵਾਏ, ਆਰਿਆਂ ਨਾਲ ਤਨ ਚਿਰਵਾਏ ਤੇ ਰੰਬਿਆਂ ਨਾਲ ਖੋਪਰ ਲੁਹਾਏ ਅਤੇ ਹੋਰ ਕਈ ਕਿਸਮ ਦੇ ਕਸ਼ਟ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਧਰਮ ਤੋਂ ਆਪਾ ਵਾਰਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਲਾ-ਮਿਸਾਲ ਕੁਰਬਾਨੀ ਨੇ ਧਰਮ ਤੋਂ ਆਪਾ ਕੁਰਬਾਨ ਕਰਨ ਵਾਲੇ ਕੌਮੀ ਪ੍ਰਵਾਨਿਆਂ ਦਾ ਮਾਰਗ ਦਰਸ਼ਨ ਕੀਤਾ। ਸ. ਬੇਦੀ ਨੇ ਦੱਸਿਆ ਕਿ 6 ਜੂਨ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਜਿਨ੍ਹਾਂ ਦੇ ਭੋਗ 8 ਜੂਨ ਦਿਨ ਬੁੱਧਵਾਰ ਨੂੰ ਸਵੇਰੇ 8.00 ਵਜੇ ਪੈਣਗੇ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਹੋਵੇਗੀ। ਇਸ ਉਪਰੰਤ ਵੱਖ-ਵੱਖ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਏ ਜਾਣਗੇ। ‘ਸ਼ਹੀਦੀ ਪ੍ਰਸੰਗ’ ਦੀ ਕਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਦੁਪਹਿਰ 12.00 ਤੋਂ 1.30 ਵਜੇ ਤੱਕ ਕਰਨਗੇ। ਕਵੀ ਸਮਾਗਮ ਦੁਪਹਿਰ 2.00 ਵਜੇ ਤੋਂ 4.00 ਵਜੇ ਤੱਕ ਹੋਵੇਗਾ, ਜਿਸ ਵਿੱਚ ਨਾਮਵਰ ਕਵੀਆਂ ਵੱਲੋਂ ਸ਼ਹੀਦੀ ਦਿਵਸ ਨਾਲ ਸਬੰਧਤ ‘ਕਵਿਤਾਵਾਂ’ ਸੰਗਤਾਂ ਦੇ ਰੂਬਰੂ ਪੇਸ਼ ਕੀਤੀਆਂ ਜਾਣਗੀਆਂ।ਸz: ਬੇਦੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਬੱਤ ਸੰਗਤਾਂ ਆਪਣੇ ਪ੍ਰੀਵਾਰ ਸਮੇਤ ਹੁੰਮ-ਹੁਮਾ ਕੇ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫ਼ਲਾ ਕਰਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply