
ਮਾਲੇਰਕੋਟਲ 08 ਜੂਨ (ਹਰਮਿੰਦਰ ਸਿੰਘ ਭੱਟ) ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੋਜਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅਮਨਿੰਦਰ ਸਿੰਘ ਕੁਠਾਲਾ ਦੀ ਅਗਵਾਈ ਹੇਠ ਸਥਾਨਕ ਸਟੇਡੀਅਮ ਵਿੱਚ ਕੀਤੀ ਗਈ। ਮੀਟਿੰਗ ਦੋਰਾਨ 11 ਜੂਨ ਨੂੰ ਬਠਿੰਡਾ ਵਿਖੇ ਹੋਣ ਵਾਲੀ ਮਹਾ ਰੋਸ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਕੁਠਾਲਾ ਨੇ ਸੰਬਧਨ ਕਰਦਿਆਂ ਕਿਹਾ ਕਿ ਇਸ ਮਹਾ ਰੋਸ ਰੈਲੀ ਅਕਾਲੀ ਭਾਜਪਾ ਸਰਕਾਰ ਦੀਆਂ ਜੜਾਂ ਹਿਲ੍ਹਾ ਕੇ ਰੱਖ ਦੇਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਬੀਤੀ 8 ਮਈ ਨੂੰ ਲਹਿਰਾ ਧੂਰਕੋਟ (ਬਠਿੰਡਾ) ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਸੀ, ਜਿਸ ਦੋਰਾਨ ਬੇਰੋਜ਼ਗਾਰ ਅਧਿਆਪਕਾਂ ਨੇ ਟੈਂਕੀ ਤੇ ਚੜ੍ਹ ਕੇ ਬਠਿੰਡਾ, ਚੰਡੀਗੜ੍ਹ ਹਾਈਵੇ ਤੇ ਜਾਮ ਲਗਾਕੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਰੋਸ ਧਰਨੇ ਦੋਰਾਨ ਫਾਜਿਲਕਾ ਦੇ ਸੰਦੀਪ ਕੁਮਾਰ ਦੀ ਨੰਨ੍ਹੀ ਪਰੀ ਜਸਪ੍ਰੀਤ ਕੌਰ ਦੀ ਮੌਤ ਵੀ ਹੋ ਗਈ ਸੀ। ਜਿਸ ਤੇ ਡੀ.ਸੀ ਬਠਿੰਡਾ ਸ਼੍ਰੀ ਬਸੰਤ ਗਰਗ ਨੇ ਜੱਥੇਬੰਦੀ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ 16 ਮਈ ਨੂੰ ਪੈਨਲ ਮੀਟਿੰਗ ਦਾ ਲਿਖਤੀ ਪੱਤਰ ਦੇ ਕੇ ਧਰਨਾ ਸਮਾਪਤ ਕਰਵਾਇਆ ਸੀ। ਪਰ ਪੂਰ ਮਹੀਨਾ ਬੀਤਣ ਤੇ ਵੀ ਇਹ ਮੀਟਿੰਗ ਨਹੀਂ ਕਰਵਾਈ ਗਈ। ਜਿਸ ਕਾਰਨ ਬੇ-ਰੋਜ਼ਗਾਰ ਅਧਿਆਪਕਾਂ ਵਿੱਚ ਰੋਸ ਦੀ ਭਾਰੀ ਲਹਿਰ ਪੈਦਾ ਹੋ ਚੁੱਕੀ ਹੈ ਤੇ ਇੱਕ ਵਾਰ 11 ਜੂਨ ਨੂੰ ਬਠਿੰਡਾ ਵਿਖੇ ਮਹਾ ਰੋਸ ਰੈਲੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਬਲਾਕ ਪ੍ਰਧਾਨ ਮੁਹੰਮਦ ਜਮੀਰ, ਨਦੀਮ ਅਹਿਮਦ, ਬਲਵਿੰਦਰ ਸਿੰਘ, ਬਲਦੇਵ ਸਿੰਘ ਮਾਲੇਰਕੋਟਲਾ, ਮੁਹੰਮਦ ਹਲੀਮ, ਮੱਖਣ ਸਿੰਘ ਕੁੱਪ ਕਲਾਂ, ਜਾਹਿਰ ਮਹਿੰਦਰੁ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media