Friday, July 5, 2024

ਚੀਫ਼ ਖ਼ਾਲਸਾ ਦੀਵਾਨ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ

PPN0806201610

ਅੰਮ੍ਰਿਤਸਰ, 8  ਜੂਨ (ਜਗਦੀਪ ਸਿੰਘ ਸੱਗੂ) –  ਸਿ’ਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 409ਵਾਂ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਉੇਤਸ਼ਾਹ ਨਾਲ ਮਨਾਇਆ ਗਿਆ ।ਪ੍ਰਭੂ ਦੇ ਭਾਣੇ ਨੂੰ ਮਿੱਠਾ ਕਰ ਕੇ ਮੰਨਣ ਵਾਲੇ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕਰਵਾਇਆ ਗਿਆ ਸੀ ਜਿਸ ਦੇ ਅੱਜ ਭੋਗ ਪਾਏ ਗਏ।ਉਪਰੰਤ ਸੈਂਟਰਲ ਖਾਲਸਾ ਯਤੀਮਖਾਨਾ ਅਤੇ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਰਾਗੀ ਜਥਿਆਂ ਨੇ ਰੱਬੀ ਬਾਣੀ ਵਿੱਚ ਕੀਰਤਨ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ । ਜੀ.ਟੀ.ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸੰਬੰਧਿਤ ਕਵਿਤਾ ਅਤੇ ਭਾਸ਼ਣ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ । ਉਹਨਾਂ ਸੱਚ ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਅਤੇ ਨਿਮਰਤਾ ਦੇ ਭੰਡਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਤੋਂ ਸੇਧ ਲੈਂਦਿਆਂ ਹਮੇਸ਼ਾਂ ਸ਼ਾਂਤੀਪੂਰਵਕ ਅਤੇ ਰੱਬ ਦੀ ਰਜ਼ਾ ਵਿੱਚ ਰਹਿਣ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇਸ਼ਾਂ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਚੜਦੀ ਕਲਾ ਵਿੱਚ ਹੈ । ਕੈਨੇਡਾ, ਲੰਡਨ ਵਰਗੇ ਹੋਰਣਾ ਦੇਸ਼ਾਂ ਵਿੱਚ ਸਾਬਤ ਸੂਰਤ ਸਿੱਖ ਸਰਕਾਰੀ ਉੱਚ ਪ੍ਰਸ਼ਾਸਨਿਕ ਅਹੁਦਿਆਂ ਤੇ ਬਿਰਾਜਮਾਨ ਹੋ ਕੇ ਪੰਥ ਦੀ ਸ਼ਾਨ ਨੂੰ ਹੋਰ ਵੀ ਉੱਚਾ ਕਰ ਰਹੇ ਹਨ ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਸਾਰਾ ਦਿਨ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ । PPN0806201611
ਇਸ ਮੌਕੇ ਸਥਾਨਕ ਪ੍ਰਧਾਨ ਸz. ਨਿਰਮਲ ਸਿੰਘ, ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਨਾ, ਸz. ਸਰਬਜੀਤ ਸਿੰਘ, ਸ. ਸੰਤੋਖ ਸਿੰਘ ਸੇਠੀ, ਸ. ਹਰਮਿੰਦਰ ਸਿੰਘ, ਸ. ਹਰਜੀਤ ਸਿੰਘ ਚੱਢਾ, ਸ. ਨਵਤੇਜ ਸਿੰਘ ਨਾਰੰਗ, ਸ. ਮਨਜੀਤ ਸਿੰਘ ਮੰਜਲ, ਸ. ਰਣਬੀਰ ਸਿੰਘ ਚੋਪੜਾ, ਇੰਜੀ. ਜਸਪਾਲ ਸਿੰਘ, ਸ. ਤਜਿੰਦਰ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ ਕੌਰ, ਡਾਇਰੈਕਟਰ ਡਾ: ਧਰਮਵੀਰ ਸਿੰਘ, ਸ. ਗੁਰਚਰਨ ਸਿੰਘ ਅਤੇ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਦੁਬਈ, ਏ.ਸੀ.ਪੀ. ਮੈਡਮ ਪਰਬਿੰਦਰ ਕੌਰ, ਪ੍ਰਿੰਸੀਪਲ ਦਪਿੰਦਰ ਕੌਰ, ਪ੍ਰਿੰਸੀਪਲ ਰਿਪੁਦਮਨ ਕੌਰ, ਪ੍ਰਿੰਸੀਪਲ ਰਵਿੰਦਰ ਕੌਰ ਬਮਰਾ, ਪ੍ਰਿੰਸੀਪਲ ਤੇਜਪਾਲ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply