Friday, July 5, 2024

ਪੰਜਾਬ ਸਰਕਾਰ ਕਿਸਾਨਾਂ ਨੂੰ ਦੇਵੇਗੀ 50 ਹਜ਼ਾਰ ਤੱਕ ਦੇ ਵਿਆਜ਼ ਮੁਕਤ ਕਰਜ – ਜਿਆਣੀ

PPN0806201614

ਫਾਜ਼ਿਲਕਾ, 8 ਜੂਨ (ਵਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦੇ ਵਿਆਜ ਮੁਕਤ ਫ਼ਸਲੀ ਕਰਜ ਦੇਵੇਗੀ। ਉਹ ਅੱਜ ਇੱਥੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਦੇਸ ਰਾਜ ਅਤੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਵੈਰੜ ਦੇ ਅਹੁਦਾ ਸੰਭਾਲਣ ਸਬੰਧੀ ਆਯੋਜਿਤ ਸਮਾਗਮ ਮੌਕੇ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ।
ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਜਿੱਥੇ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਉੱਥੇ ਹੀ ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਲਈ ਕਲਿਆਣਕਾਰੀ ਯੋਜਨਾਵਾਂ ਜਿਵੇਂ ਆਟਾ ਦਾਲ ਯੋਜਨਾ, ਸ਼ਗਨ ਸਕੀਮ, ਪੈਨਸ਼ਨ ਯੋਜਨਾ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਹੋਰ ਦੱਸਿਆ ਕਿ ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵੱਲੋਂ ਕਿਸਾਨ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਡੀ.ਏ.ਪੀ. ਖਾਦਾਂ ਦੀ ਕੀਮਤ ਵਿਚ ਪ੍ਰਤੀ ਬੈਗ 50 ਰੁਪਏ ਦੀ ਕਮੀ ਕੀਤੀ ਹੈ।
ਇਸ ਮੌਕੇ ਨਵੇਂ ਚੁਣੇ ਗਏ ਚੇਅਰਮੈਨ ਸ਼੍ਰੀ ਦੇਸਰਾਜ ਨੇ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਖੇਤੀ ਵਿਕਾਸ ਬੈਂਕ ਕਿਸਾਨਾਂ ਦਾ ਸੱਚਾ ਸਾਥੀ ਬਣੇ। ਵਾਈਸ ਚੇਅਰਮੈਨ ਸ਼੍ਰੀ ਪਰਮਜੀਤ ਸਿੰਘ ਵੈਰੜ ਨੇ ਪੰਜਾਬ ਸਰਕਾਰ ਦੀਆਂ ਕਲਿਆਣਕਾਰੀ ਸਕੀਮਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਖੇਤੀਵਿਕਾਸ ਬੈਂਕ ਦਾ ਸਲਾਨਾ ਟਰਨ ਓਵਰ 70 ਕਰੋੜ ਰੁਪਏ ਹੈ। ਇਸ ਮੌਕੇ ਸ਼੍ਰੀ ਰਾਕੇਸ਼ ਧੂੜੀਆ ਪ੍ਰਧਾਨ ਨਗਰ ਕੌਂਸਲ, ਸ਼੍ਰੀ ਅਸ਼ੋਕ ਜੈਰਥ, ਸੁਖਜਿੰਦਰ ਸਿੰਘ ਭੁੱਲਰ ਚੇਅਰਮੈਨ ਬਲਾਕ ਸਮੰਤੀ ਅਰਨੀਵਾਲਾ, ਸ਼੍ਰੀ ਮਨੋਜ ਤ੍ਰਿਪਾਠੀ, ਸ਼੍ਰੀ ਵਿਨੋਦ ਜਾਂਗਿੜ, ਚੌਧਰੀ ਹਾਕਰਾ ਰਾਮ ਕੰਬੋਜ, ਵਿਨੋਦ ਜਾਖੜ ਮੈਨੇਜ਼ਰ ਤੋਂ ਇਲਾਵਾ ਬੈਂਕ ਦੇ ਨਵੇਂ ਚੁਣੇ ਗਏ ਡਾਇਰੈਕਟਰ ਸੁਰਿੰਦਰ ਸਿੰਘ, ਵਿਜੈ ਕੁਮਾਰ, ਸ਼੍ਰੀਮਤੀ ਕਸ਼ਮੀਰ ਕੌਰ, ਸ਼੍ਰੀਮਤੀ ਹਰਬੰਸ ਕੌਰ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀਮਤੀ ਕੱਕੋ ਬਾਈ, ਸ਼੍ਰੀਮਤੀ ਵੀਰਪਾਲ ਕੌਰ ਆਦਿ ਵੀ ਹਾਜਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply