Friday, July 5, 2024

 ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ’ ਸਬੰਧੀ ਸਮਾਗਮ

PPN0906201604

ਬਠਿੰਡਾ, 9 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਵੂਮੈਨ ਐਂਡ ਚਿਲਡਰਨ ਹਸਪਤਾਲ ਬਠਿੰਡਾ ਵਿਖੇ ਡਾ. ਰਘੁਵੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਮਾਨਯੋਗ ਪ੍ਰਧਾਨ ਮੰਤਰੀ ਜੀ ਵੱਲੋਂ ਚਲਾਈ ਗਈ, ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ’ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਘੁਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਮਾਵਾਂ ਦਾ ਚੈੱਕਅੱਪ ਕੀਤਾ ਜਾਇਆ ਕਰੇਗਾ। ਇਸ ਮੁਹਿੰਮ ਦਾ ਮੁੱਖ ਮੰਤਵ ਹੈ ਕਿ ਇਸ ਦਿਨ ਹਾਈਰਿਸਕ ਜਨੇਪੇ ਵਾਲੀਆਂ ਮਾਵਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਜਣੇਪੇ ਤੱਕ ਬਣਦਾ ਇਲਾਜ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦਾ ਸੁਰੱਖਿਅਤ ਜਣੇਪਾ ਯਕੀਨੀ ਬਣਾਉਣਾ ਤਾਂ ਜੋ ਮਾਂ ਅਤੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇੇ। ਹਾਈਰਿਸਕ ਮਦਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨ੍ਹਾਂ ਗਰਭਵਤੀ ਮਾਵਾਂ ਦਾ ਬਲੱਡ ਪ੍ਰੈਸਰ ਵੱਧਦਾ ਹੈ, ਖੂਨ ਘੱਟ ਹੈ, ਸੂ ਰੋਗ ਹੈ, ਪਹਿਲਾਂ ਬੱਚਾ ਵੱਡੇ ਅਪ੍ਰੇਸ਼ਨ ਨਾਲ ਹੋਇਆ ਹੈ ਜਾਂ ਪਹਿਲਾਂ ਬੱਚਾ ਮਰਿਆ ਪੈਦਾ ਹੋਇਆ ਹੈ ਜਾਂ ਗਰਭਵਤੀ ਮਾਂ ਨੂੰ ਕੋਈ ਪੁਰਾਣੀ ਬਿਮਾਰੀ ਹੈ। ਇਨ੍ਹਾਂ ਗਰਭਵਤੀ ਮਾਵਾਂ ਨੂੰ ਅਸੀਂ ਹਾਈਰਿਸਕ ਸੂਚੀ ਵਿੱਚ ਸ਼ਾਮਿਲ ਕਰਦੇ ਹਾਂ, ਇਸ ਲਈ ਜ਼ਰੂਰੀ ਬਣਦਾ ਹੈ ਕਿ ਮਹੀਨੇ ਦੀ ਹਰ 9 ਤਾਰੀਖ ਨੂੰ ਗਰਭਵਤੀ ਮਾਵਾਂ ਦੇ ਜ਼ਰੂਰੀ ਲੋੜੀਂਦੇ ਟੈਸਟ ਕਰਵਾਏ ਜਾਣ ਤਾਂ ਜੋ ਮਾਂ ਅਤੇ ਬੱਚੇ ਨੂੰ ਖਤਰੇ ਤੋਂ ਬਚਾਇਆ ਜਾ ਸਕੇ।
ਇਸ ਸਮੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਬਰਾੜ ਵੱਲੋਂ ਅਨੀਮੀਆ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਹਰ ਅਨੀਮਿਕ ਮਦਰ ਨੂੰ ਆਇਰਨ ਫੋਲਿਕ ਐਸਿਡ ਦੀਆਂ 2 ਗੋਲੀਆਂ 3 ਮਹੀਨੇ ਤੱਕ ਜ਼ਰੂਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਗਰਭਵਤੀ ਮਾਂ ਦੀ ਖੂਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਮਾਂ ਦੀ ਸੰਤੁਲਤ ਖੁਰਾਕ ਬਾਰੇ ਵੀ ਜਾਣਕਾਰੀ ਦਿੱਤੀ।ਇਸ ਸਮੇਂ ਡਾ. ਰਾਕੇਸ਼ ਕੁਮਾਰ ਗੋਇਲ ਐਸ.ਐਮ.ਓ. ਵੂਮੈਨ ਐਂਡ ਚਿਲਡਰਨ ਹਸਪਤਾਲ ਬਠਿੰਡਾ, ਡਾ. ਧੀਰਾ ਗੁਪਤਾ ਐਮ.ਡੀ. ਗਾਇਨੀ, ਜਗਤਾਰ ਸਿੰਘ ਬਰਾੜ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਸਮੁੱਚਾ ਸਟਾਫ ਹਾਜ਼ਰ ਸੀ।ਡਾ. ਰਾਕੇਸ਼ ਗੋਇਲ ਵੱਲੋਂ ਗਰਭਵਤੀ ਮਾਵਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਜ਼ਿਲ੍ਹਾ ਮਾਸ ਮੀਡੀਆ ਬਰਾਂਚ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਗਈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply