
ਮਾਲੇਰਕੋਟਲਾ, 9 ਜੂਨ (ਹਰਮਿੰਦਰ ਸਿੰਘ ਭੱਟ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਧਾਨ ਜਗਦੀਸ਼ ਸਿੰਘ ਘੁੰਮਣ, ਹੈੱਡ ਗ੍ਰੰਥੀ ਅਵਤਾਰ ਸਿੰਘ ਬਦੇਸ਼ੇ ਦੀ ਅਗਵਾਈ ਵਿੱਚ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ ਘੁੰਮਣ, ਹੈੱਡ ਗ੍ਰੰਥੀ ਅਵਤਾਰ ਸਿੰਘ ਬਦੇਸ਼ੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਤਾਂ ਦੀ ਪੈ ਰਹੀ ਗਰਮੀ ਵਿੱਚ ਠੰਡੇ ਮਿੱਠੇ ਪਾਣੀ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਜਿੱਥੇ ਅਸੀਂ ਛਬੀਲਾਂ ਲਗਾ ਕੇ ਮਨੁੱਖਾਂ ਦੀ ਪਿਆਸ ਬੁਝਾ ਰਹੇ ਹਾਂ, ਉੱਥੇ ਹੀ ਸਾਨੂੰ ਚਾਹੀਦਾ ਹੈ ਕਿ ਪੰਛੀਆਂ ਲਈ ਵੀ ਪਾਣੀ ਦਾ ਪ੍ਰਬੰਧ ਕਰੀਏ, ਕਿਉਂਕਿ ਪੰਛੀ ਸਾਡੇ ਮਿੱਤਰ ਹਨ।ਇਸ ਮੌਕੇ ਸਰਵਨ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਨੇ ਸੇਵਾ ਨਿਭਾਈ।
Punjab Post Daily Online Newspaper & Print Media