Thursday, September 24, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਅਤੇ ਛਬੀਲ ਲਗਾਇਆ

PPN0906201615

ਪੱਟੀ 9 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸਥਾਨਕ ਲਾਹੋਰ ਰੋਡ ਤੇ ਸਥਿਤ ਮਠਾੜੂ ਫਰਨੀਚਰ ਹਾਊਸ ਦੇ ਮਾਲਕ ਗਿਆਨ ਸਿੰਘ ਤੇ ਪਰਿਵਾਰ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੁ ਅਰਜਨਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲ਼ੰਗਰ ਅਤੇ ਠੰਡੇ ਮਿਠੇ ਜਲ ਦੀ ਛਬੀਲ ਲਗਾਈ ਗਈ ਜੋ ਕਿ ਸਾਰਾ ਦਿਨ ਚਲਦੀ ਰਹੀ।ਇਸ ਮੌਕੇ ਸਮੂਹ ਪਰਿਵਾਰ ਨੇ ਬੜੇ ਸ਼ਰਧਾ ਤੇ ਸਤਿਕਾਰ ਨਾਲ ਸਾਰਾ ਚਿਨ ਸੇਵਾ ਨਿਭਾਈ।ਸ੍ਰ.ਗਿਆਨ ਸਿੰਘ ਮਠਾੜੂ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦਿੱਤੇ ਬਲੀਦਾਨ ਨੂੰ ਭੁਲਾਉਣਾ ਨਹੀਂ ਚਾਹੀਦਾ ਸਗੋਂ ਆਉਣ ਵਾਲੀ ਪੀੜ੍ਹੀ ਨੂੰ ਇਸ ਬਾਰੇ ਵੱਧ ਜਾਣਕਾਰੀ ਦੇਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਆਪਣੇ ਦਸਵੰਦ ਨਾਲ ਹਰ ਸਾਲ ਲੰਗਰ ਦਾ ਪ੍ਰਬੰਧ ਸੰਗਤਾਂ ਲਈ ਕੀਤਾ ਜਾਂਦਾ ਹੈ।ਇਸ ਮੌਕੇ ਤੇ ਦਿਲਬਾਗ ਸਿੰਘ, ਗੁਲਬਾਗ ਸਿੰਘ,ਦਰਸ਼ਨ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਸੇਵਾ ਨਿਭਾਈ।

Check Also

ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …

Leave a Reply