Wednesday, July 3, 2024

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਮਨਾਹੀਆਂ ਦੇ ਹੁਕਮ ਜਾਰੀ

ਪਠਾਨਕੋਟ, 9 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਕੇ.ਐਸ ਰਾਜ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਰਾਤ 10:00 ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ਼ ਵਿੱਚ ਚਲਾਏ ਜਾਣ ਵਾਲੇ ਮਿਊਜਿਕ, ਗੱਡੀਆਂ ਦੇ ਪਰੈਸ਼ਰ ਹਾਰਨ ਅਤੇ ਆਵਾਜ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ, ਆਤਿਸ਼ਬਾਜੀ, ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇਸ ਤੋਂ ਇਲਾਵਾ ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਅਜਿਹਾ ਏਰੀਆ ਜੋ ਸਮਰੱਥ ਅਧਿਕਾਰੀ ਵੱਲੋਂ ਸਾਇਲੈਂਸ ਜ਼ੋਨ ਐਲਾਨਿਆ ਹੋਵੇ ਦੇ 100 ਮੀਟਰ ਦੇ ਘੇਰੇ ਵਿੱਚ ਉੱਚੀ ਆਵਾਜ ਵਿੱਚ ਚਲਾਏ ਜਾਣ ਵਾਲੇ ਮਿਊਜ਼ਿਕ, ਗੱਡੀਆਂ ਦੇ ਪ੍ਰੈਸ਼ਰ ਹਾਰਨ ਅਤੇ ਆਵਾਜ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ, ਆਤਿਸ਼ਬਾਜੀ ਅਤੇ ਪਟਾਕਿਆਂ ਦੀ ਵਰਤੋਂ ‘ਤੇ ਵੀ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਵਿੱਚ ਗਊਆਂ ਅਤੇ ਬਲਦਾਂ ਨੂੰ ਖੇਤੀ ਕਰਨ ਦੇ ਬਹਾਨੇ ਖਰੀਦ ਕੇ ਜਾਂ ਫਿਰ ਅਵਾਰਾ ਗਊਆਂ, ਢੱਗਿਆਂ ਨੂੰ ਫੜ ਕੇ ਟਰੱਕਾਂ ਵਿੱਚ ਭਰ ਕੇ ਵੱਖ ਵੱਖ ਥਾਵਾਂ ਤੇ ਲਿਜਾ ਕੇ ਹੱਤਿਆਂ ਕਰਨ ਉਪਰੰਤ ਮਾਸ, ਚਮੜਾ ਅਤੇ ਪਿੰਜਰ ਸਪਲਾਈ ਕਰਨ ਆਦਿ ਕੰਮ ‘ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅੰਦਰ ਆਮ ਜਨਤਾ/ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ/ਜੀਪਾਂ/ਮੋਟਰ ਸਾਈਕਲਾਂ ਦੀ ਵਰਤੋਂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਸ ਅਤੇ ਬੀ.ਐਸ.ਐਫ. ਪਰਸੋਨਲ ਨੂੰ ਛੋਟ ਹੋਵੇਗੀ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਪੈਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਉਥੇ ਠਹਿਰਣ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਕੋਈ ਸਬੂਤ ਲੈਣਾ ਅਤੇ ਉਨ੍ਹਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜ਼ਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ। ਉਨ੍ਹਾਂ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਕਾਇਮ ਰੱਖਣ/ਰਾਖੀ ਕਰਨ ਲਈ ਹਰ ਰੋਜ਼ ਸ਼ਾਮ 8:00 ਵਜੇ ਤੋਂ ਸਵੇਰੇ 5:00 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਗੂਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ ਜਿੰਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇੰਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਤੇ ਅਜਿਹੇ ਹੁੱਕਾ ਬਾਰ, ਚਲਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਦੇ ਜਿਹੜੇ ਪਿੰਡਾਂ ਵਿੱਚ ਪਹਾੜਾਂ ਦੀ ਕਟਾਈ ਹੋ ਰਹੀ ਹੈ, ਨੂੰ ਤੁਰੰਤ ਬੰਦ ਕਰਨ ਅਤੇ ਅਗਾਂਹ ਲਈ ਉੱਥੇ ਕਟਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਚਲਾਏ ਜਾਣ ਵਾਲੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਾਇਕਲ, ਰਿਕਸ਼ਾ, ਰੇਹੜੀ, ਟਰੈਕਟਰ ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਵਾਏ ਬਿਨਾਂ ਨਹੀਂ ਚਲਾਏਗਾ।ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਵਿੱਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀਆਂ ਨੂੰ ਵੇਚਣ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ ਡਰੱਗ ਇੰਸਪੈਕਟਰ ਅਤੇ ਪੁਲਿਸ ਅਫ਼ਸਰ ਜੋ ਸਬ ਇੰਸਪੈਕਟਰ ਦੇ ਅਹੁੱਦੇ ਤੋਂ ਘੱਟ ਨਾ ਹੋਵੇ, ਇਸ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਰਵਾਈ ਕਰ ਸਕਦਾ ਹੈ। ਇਹ ਸਾਰੇ ਹੁਕਮ ਤੁਰੰਤ ਲਾਗੂ ਹੋ ਕੇ 31 ਜੁਲਾਈ 2016 ਤੱਕ ਲਾਗੂ ਰਹਿਣਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply