
ਅਲਗੋਂ ਕੋਠੀ, 10 ਜੂਨ (ਹਰਦਿਆਲ ਸਿੰਘ ਭੈਣੀ) – ਪੰਜਾਬ ਸਕੂਲ ਸਿਖਿਆ ਬੋਰਡ ਦੇ 2016 ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰ ਜੀਤ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ ਨੇ 86 ਫੀਸਦ ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ, ਜਦਕਿ ਤਿੰਨ ਵਿਦਿਆਰਥਣਾਂ ਗੁਰਪ੍ਰੀਤ ਕੌਰ, ਕਿਰਨਦੀਪ ਕੌਰ ਤੇ ਸੀਮਾ ਨੇ 80 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ।ਮੁੱਖ ਅਧਿਆਪਕ ਸੁਭਿੰਦਰ ਜੀਤ ਸਿੰਘ ਅਤੇ ਸਮੂਹ ਸਟਾਫ ਵਲੋਂ ਨਤੀਜਿਆਂ ਵਿੱਚ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media