
ਅਲਗੋਂ ਕੋਠੀ, 10 ਜੂਨ (ਹਰਦਿਆਲ ਸਿੰਘ ਭੈਣੀ) – ਸਥਾਨਕ ਸਰਕਾਰੀ ਕੰਨਿਆ ਹਾਈ ਸਕੂਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਹਾਰਮੋਨੀਅਮ ਤੇ ਤਬਲੇ ਦੀ ਜੋੜੀ ਦਾਨ ਦੇ ਰੂਪ ਵਿੱਚ ਭੇਟ ਕੀਤੀ ਗਈ ਹੈ।ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰ ਜੀਤ ਸਿੰਘ ਨੇ ਦੱਸਿਆ ਕਿ ਸਕੂਲ ਨੂੰ ਸਵੇਰ ਦੀ ਸਭਾ ਦੌਰਾਨ ਸ਼ਬਦ ਗਾਇਣ ਸਮੇਂ ਸਾਜ਼ਾਂ ਦੀ ਜਰੂਰਤ ਸੀ, ਜੋ ਹੁਣ ਪੂਰੀ ਹੋਣ ਨਾਲ ਵਿਦਿਆਰਥਣਾਂ ਨੂੰ ਕਾਫੀ ਲਾਭ ਪੁੱਜੇਗਾ।ਉਨਾਂ ਨੇ ਇਹ ਸਾਜ਼ ਮੁੱਹਈਆ ਕਰਵਾਉਣ ‘ਤੇ ਸ਼ੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਜ਼ ਸਵੇਰ ਦੀ ਸਭਾ ਵਿੱਚ ਕੰਮ ਆਉਣ ਤੋਂ ਇਲਾਵਾ ਵਿਦਿਅਕ ਮੁਕਾਬਲਿਆਂ ਦੀ ਤਿਆਰੀ ਸਮੇਂ ਵੀ ਵਿਦਿਆਰਥਣਾਂ ਲਈ ਸਹਾਇਕ ਸਿੱਧ ਹੋਣਗੇ।ਉਨਾਂ ਕਿਹਾ ਕਿ ਸਕੂਲ ਵਿੱਚ ਹਾਰਮੋਨੀਅਮ ਤੇ ਤਬਲੇ ਦੀ ਸਹਾਇਤਾ ਨਾਲ ਵਿਦਿਆਰਥਣਾਂ ਨੂੰ ਸ਼ਬਦ ਗਾਇਣ ਦੀ ਟਰੇਨਿੰਗ ਦੇਣ ਲਈ ਅਲੱਗ ਪੀਰੀਅਡ ਲਗਾਉਣ ਦੇ ਯਤਨ ਕੀਤੇ ਜਾਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media