Wednesday, July 3, 2024

ਗੁਰੂ ਗੋਬਿੰਦ ਸਿੰਘ ਜੀ ਦੀ ਤੀਸਰੀ ਅਰਧ ਸ਼ਤਾਬਦੀ ਸਮੇਂ ਸ੍ਰੀ ਪਾਉਂਟਾ ਸਾਹਿਬ 52 ਕਵੀਆਂ ਦੀ ਯਾਦ ‘ਚ ਹੋਵੇਗਾ ਕਵੀ ਦਰਬਾਰ

Diljit Singh Bedi

ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 5 ਜਨਵਰੀ 2017 ਨੂੰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਨਾਈ ਜਾ ਰਹੀ ਤੀਸਰੀ ਅਰਧ ਸ਼ਤਾਬਦੀ (350 ਸਾਲਾ) ਸਮੇਂ ਦਸਮੇਸ਼ ਪਿਤਾ ਦੇ ਜੀਵਨ ਦੇ ਵੱਖੁਵੱਖ ਪਹਿਲੂਆਂ ਨੂੰ ਦਰਸਾਉਂਦਾ ਸੋਵੀਨਰ ਅਤੇ ਪ੍ਰਸਿੱਧ ਲੇਖਕਾਂ ਵੱਲੋਂ ਖੋਜ ਭਰਪੂਰ ਲੇਖਾਂ ਦੀ ਪੁਸਤਕ ਪ੍ਰਕਾਸ਼ਿਤ ਕੀਤੀ ਜਾਵੇਗੀ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ 52 ਕਵੀਆਂ ਦੀ ਯਾਦ ਵਿੱਚ ਇਕ ਵਿਸ਼ੇਸ਼ ਕਵੀ ਦਰਬਾਰ ਵੀ ਹੋਵੇਗਾ।ਉਨ੍ਹਾਂ ਪੰਥ ਪ੍ਰਸਿੱਧ ਕਵੀਆਂ ਅਤੇ ਲੇਖਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸ਼ੁਭ ਅਵਸਰ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਵੱਖੁਵੱਖ ਪ’ਖਾਂ ਤੇ ਚਾਨਣਾ ਪਾਉਂਦੀਆਂ ਹੋਈਆਂ ਆਪਣੀਆਂ ਵ’ਡਮੁੱਲੀਆਂ ਰਚਨਾਵਾਂ (ਕਵਿਤਾ ਤੇ ਲੇਖ) ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਪਬਲੀਸਿਟੀ ਵਿਭਾਗ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨਾਮ ਭੇਜਣ।ਉਨ੍ਹਾਂ ਕਿਹਾ ਕਿ ਪ੍ਰਵਾਨ ਹੋਣ ਵਾਲੀਆਂ ਰਚਨਾਵਾਂ ਨੂੰ ਪੁਸਤਕ ਰੂਪ ਵਿੱਚ ਵੀ ਛਾਪਿਆ ਜਾਵੇਗਾ ਅਤੇ ਉਨ੍ਹਾਂ ਨੂੰ ਯੋਗ ਸੇਵਾ ਫਲ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੋਵੀਨਰ ਅਤੇ ਪੁਸਤਕ ਦੀ ਸੰਪਾਦਨਾ ਕਰਨ ਲਈ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਅਤੇ ਸ: ਧਰਮਿੰਦਰ ਸਿੰਘ ਉੱਭਾ, ਡਾਇਰੈਕਟਰ ਐਜੂਕੇਸ਼ਨ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply