ਨਵੀਂ ਦਿੱਲੀ, 10 ਜੂਨ (ਪੰਜਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭੀ ਗਈ ਲੜੀ ਅਧੀਨ, ਐਤਵਾਰ, 12 ਜੂਨ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਵਿਹਾਰ, ਫੇਸ-1 ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦਸਿਆ ਗਿਆ ਕਿ ਇਸ ਮੌਕੇ ਭਾਈ ਹਰਜੋਗਿੰਦਰ ਸਿੰਘ ਅਤੇ ਭਾਈ ਲਖਵਿੰਦਰ ਸਿੰਘ (ਸ੍ਰੀ ਦਰਬਾਰ ਸਾਹਿਬ) ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਗੁਰਦੁਆਰਾ ਸਿੰਘ ਸਭਾ ਦੇ ਹੈੱਡ ਗ੍ਰੰਥੀ ਭਾਈ ਬਚਿੱਤਰ ਸਿੰਘ ਗੁਰ-ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਸ. ਰਵਿੰਦਰ ਸਿੰਘ ਖੁਰਾਣਾ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media