Thursday, April 23, 2026

 ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ

PPN1006201617
ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਉਘੇ ਸਮਾਜ ਸੇਵੀ ਸ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਵਲੋਂ ਜਿਲ੍ਹੇ ਵਿੱਚ ਲੋੜਵੰਦਾਂ ਦੀ ਮਦਦ ਲਈ ਮਹੀਨਾਂਵਾਰ ਦਿੱਤੀ ਜਾਂਦੀ ਮਾਲੀ ਮਦਦ ਤਹਿਤ ਅੱਜ ਪਿੰਡ ਹੇਰ ਵਿਖੇ ਪੈਨਸ਼ਨ ਸਕੀਮ ਤਹਿਤ ਪੈਨਸ਼ਨ ਵੰਡ ਸਮਾਗਮ ਕਰਵਾਇਆ ਲਗਾਈ ਆਂ ਗਈਆਂ ਹਨ ਜਿਸ ਦਾ ਨਾਪ ਲੋੜਵੰਦ ਵਿਅਕਤੀ ਲੈ ਰਹੇ ਹਨ।ਉਹਨਾਂ ਕਿਹਾ ਕਿ ਟਰੱਸਟ ਦਾ ਮਕਸਦ ਗਰੀਬ ਤੇ ਲੋੜਵੰਦਾਂ ਦੀ ਮਦਦ ਕਰਨਾ ਹੈ।ਟਰੱਸਟ ਵਲੋਂ ਦੋ ਮਸ਼ੀਨਾਂ ਸਥਾਪਿਤ ਕਰਕੇ ਜ਼ਿਲ੍ਹੇ ਦੇ ਮਰੀਜਾਂ ਨੂੰ ਮਾਮੂਲੀ ਰੇਟਾਂ ‘ਤੇ ਡਾਇਲਸੈਸ ਕਰਾਉਣ ਦੀ ਸਹੂਲਤ ਮੁਹੱਈਆ ਕੀਤੀ ਗਈ ਹੈ ਅਤੇ ਸੈਂਕੜੇ ਵਿਅਕਤੀਆਂ ਦੀਆਂ ਅੱਖਾਂ ਦਾ ਮੁਫਤ ਅਪ੍ਰੇਸ਼ਨ ਕਰਕੇ ਉਹਨਾਂ ਨੂੰ ਮਿਆਰੀ ਲੈਜ਼ ਪਾਏ ਗਏ ਹਨ।ਉਹਨਾਂ ਆਮ ਲੋਕਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਪੱਧਰ ਤੇ ਇਨਸਾਨੀਅਤ ਦੇ ਨਾਤੇ ਲੋੜਵੰਦਾਂ ਦੀ ਮਦਦ ਲਈ ਬਿਨਾਂ ਕਿਸੇ ਭੇਦਭਾਵ ਦੇ ਅੱਗੇ ਆਉਣ।
ਇਸ ਮੌਕੇ ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਕੈਸ਼ੀਅਰ ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ, ਜਗਦੇਵ ਸਿੰਘ, ਸ਼ਿਸਪਾਲ ਸਿੰਘ, ਹਰਜਿੰਦਰ ਸਿੰਘ ਮੁੱਧ, ਸ਼ਿਵਦੇਵ ਸਿੰਘ ਬੱਲ, ਪਲਵਿੰਦਰ ਸਿੰਘ ਸਰਹਾਲਾ, ਹਰਦੀਪ ਸਿੰੰਘ ਬਲਵਿੰਦਰ ਕੌਰ, ਆਸ਼ਾ ਤਿਵਾੜੀ, ਅਮਰਜੀਤ ਸਿੰਘ ,ਨਵਦੀਪ ਸਿੰਘ ਵਾਹਲਾ, ਜਰਨੈਲ ਸਿੰੰਘ ਹੇਰ ਅਤੇ ਕਵਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply