Friday, July 5, 2024

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ‘ਤੇ ਪਾਬੰਦੀ ਦੇ ਹੁਕਮ

PPN1106201613ਫਾਜ਼ਿਲਕਾ, 11 ਜੂਨ (ਵਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਆਮ ਨਾਗਰਿਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣਾ ਚਿਹਰਾ ਕੱਪੜੇ ਨਾਲ ਢੱਕਿਆ ਹੁੰਦਾ ਹੈ।ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ।ਇਸ ਤਰ੍ਹਾਂ ਦੀ ਸਥਿਤੀ ਦਾ ਸਮਾਜ ਵਿਰੋਧੀ ਅਨਸਰ ਵੀ ਲਾਹਾ ਲੈ ਜਾਂਦੇ ਹਨ। ਜਿਸ ਕਾਰਨ ਉਹ ਸਮਾਜ ਵਿਚ ਕਿਸੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਕਦਮ ਚੁੱਕਣੇ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ। ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਦੇ ਹੇਠਾਂ ਮਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਈ ਹੋਵੇਗੀ।ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਇਸ ਤਰ੍ਹਾਂ ਦੇ ਕਦਮ ਚੁੱਕਣੇ ਜਰੂਰੀ ਹਨ। ਇਹ ਹੁਕਮ 8 ਅਗਸਤ 2016 ਲਾਗੂ ਰਹਿਣਗੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply