Friday, July 5, 2024

ਜਿਲ੍ਹੇ ਵਿੱਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 12 ਤੋਂ 18 ਜੂਨ ਤੱਕ – ਡਿਪਟੀ ਕਮਿਸ਼ਨਰ

PPN1106201613

ਫਾਜ਼ਿਲਕਾ, 11 ਜੂਨ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 12 ਜੂਨ ਤੋਂ 18 ਜੂਨ 2016 ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਲੱਗੇ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲੀਸ ਕਪਤਾਨ,ਉਪ ਮੰਡਲ ਮੈਜਿਸਟ੍ਰੇਟ,(ਫਾਜ਼ਿਲਕਾ, ਅਬੋਹਰ ਅਤ ਜਲਾਲਾਬਾਦ) ਸਿਵਲ ਸਰਜਨ ਫਾਜ਼ਿਲਕਾ, ਡਿਪਟੀ ਡਾਇਰੈਕਟਰ ਆਫ਼ ਫੈੈਕਟਰੀਜ਼ ਫਿਰੋਜਪੁਰ, ਸਮੂਹ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ,ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ,ਜ਼ਿਲ੍ਹਾ ਸਿੱਖਿਆ ਅਫਸਰ(ਐਲੀਮੈਂਟਰੀ), ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਹਾਇਕ ਕਿਰਤ ਕਮਿਸ਼ਨਰ ਫਿਰੋਜਪੁਰ,ਕਿਰਤ ਇੰਸਪੈਕਟਰ ਗ੍ਰੇਡ-1 ਅਬੋਹਰ ਅਤੇ ਫਾਜ਼ਿਲਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਕੀਤੀ ਗਈ ਹੈ।ਉਨ੍ਹਾਂ ਖਾਸ ਤੌਰ ਤੇ ਟੀਮਾਂ ਨੂੰ ਹਦਾਇਤ ਕੀਤੀ ਕਿ ਬਾਲ ਮਜ਼ਦੂਰੀ ਰੋਕੂ ਸਪਤਾਹ ਦੌਰਾਨ ਵਿਸ਼ੇਸ਼ ਕਰਕੇ ਘਰੇਲੂ ਕੰਮਾਂ ਵਿਚ ਲੱਗੇ ਬਾਲ ਕਿਰਤੀਆਂ ਸਬੰਧੀ ਵੀ ਚੈਕਿੰਗ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਸਬੰਧਤ ਸਬ ਡਵੀਜ਼ਨਲ ਮੈਜਿਸਟ੍ਰੇਟ ਦੀ ਅਗਵਾਈ ਵਿੱਚ ਹਫ਼ਤੇ ਦੌਰਾਨ ਚੈਕਿੰਗ ਕਰਕੇ ਆਪਣੀ ਰਿਪੋਰਟ ਕਿਰਤ ਇੰਸਪੈਕਟਰ ਗ੍ਰੇਡ-2 ਨੂੰ ਭੇਜਣਗੀਆਂ ਅਤੇ ਉਨ੍ਹਾਂ ਵੱਲੋਂ ਇਹ ਰਿਪੋਰਟਾਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਰਾਹੀਂ ਸਰਕਾਰ ਨੂੰ ਭਿਜਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਢਿੱਲ ਜਾਂ ਅਣਗਹਿਲੀ ਲਈ ਸਬੰਧਤ ਵਿਭਾਗ ਦੀ ਜ਼ੁੰਮੇਵਾਰੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਟੀਮਾਂ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ ਦੌਰਾਨ ਵੱਖ-ਵੱਖ ਵਪਾਰਕ ਅਦਾਰਿਆਂ, ਘਰੇਲੂ ਕੰਮਾਂ ਵਿਚ ਲੱਗੇ ਬਾਲ ਕਿਰਤੀਆਂ ਆਦਿ ਦੀ ਵਿਸ਼ੇਸ਼ ਪੜਤਾਲ ਮੁਹਿੰਮ ਚਲਾ ਕੇ 14 ਸਾਲ ਤੋਂ ਘੱਟ ਉਮਰ ਦੇ ਬਾਲ ਮਜ਼ਦੂਰਾਂ ਦੀ ਸ਼ਨਾਖ਼ਤ ਕਰਨਗੇ, ਅਤੇ ਉਨ੍ਹਾਂ ਨੂੰ ਬਾਲ ਮਜ਼ਦੂਰੀ ਤੋਂ ਮੁਕਤ ਕਰਵਾ ਕੇ ਜਾਂ ਤਾਂ ਉਨ੍ਹਾਂ ਦੇ ਮਾਪਿਆਂ ਨੂੰ ਅਤੇ ਮਾਪੇ ਨਾ ਹੋਣ ਦੀ ਸੂਰਤ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਫਾਜ਼ਿਲਕਾ ਨੂੰ ਬਾਲ ਘਰਾਂ ਵਿੱਚ ਭੇਜਣ ਲਈ ਸੌਂਪਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਬਾਲ ਮਜ਼ਦੂਰ ਤੋਂ ਬੰਧੂਆ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਬੰਧੂਆ ਮਜ਼ਦੂਰੀ ਰੋਕਥਾਮ ਐਕਟ 1976 ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਲ ਮਜ਼ਦੂਰੀ (ਮਨਾਹੀ ਤੇ ਨਿਯੰਤਰਨ) ਐਕਟ 1986 ਦੀ ਧਾਰਾ 3, ਪੰਜਾਬ ਫੈਕਟਰੀਜ਼ ਐਕਟ 1948 ਦੀ ਧਾਰਾ 67 ਅਤੇ ਪੰਜਾਬ ਦੁਕਾਨਾਂ ਤੇ ਵਪਾਰਕ ਅਦਾਰੇ ਐਕਟ 1958 ਦੀ ਧਾਰਾ 29 ਅਧੀਨ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦੀ ਮੁਕੰਮਲ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਸ ਮਨਾਹੀ ਦੀ ਉਲੰਘਣਾ ਕਰਕੇ ਬਾਲ ਮਜ਼ਦੂਰੀ ਕਰਵਾਉਣ ਵਾਲੇ ਨੂੰ ਪਹਿਲੀ ਵਾਰ 10 ਹਜ਼ਾਰ ਰੁਪਏ ਜੁਰਮਾਨਾ ਅਤੇ 6 ਮਹੀਨੇ ਕੈਦ ਦੀ ਸਜ਼ਾ ਹੋ ਸਕਦੀ ਹੈ ਅਤੇ ਨਾਲ ਹੀ ਮਾਨਯੋਗ ਸੁਪਰੀਮ-ਕੋਰਟ ਦੀਆਂ ਹਦਾਇਤਾਂ ਅਨੁਸਾਰ ਦੋਸ਼ੀ ਪਾਸੋਂ 20 ਹਜਾਰ ਰਿਕਵਰੀ ਕਰਕੇ ਬਾਲ ਮਜ਼ਦੂਰੀ ਭਲਾਈ ਫ਼ੰਡ ਵਿਚ ਜਮ੍ਹਾ ਕਰਵਾਏ ਜਾਣੇ ਹਨ।ਉਨ੍ਹਾਂ ਕਿਹਾ ਕਿ ਦਫ਼ਤਰ ਸਹਾਇਕ ਕਿਰਤ ਕਮਿਸ਼ਨਰ, ਫਿਰੋਜਪੁਰ ਵਿਖੇ ਚਾਈਲਡ ਹੈਲਪ ਲਾਈਨ ਟੈਲੀਫੂਨ ਨੰ: 01632-245317 ਤੇ ਸਥਾਪਤ ਕੀਤੀ ਗਈ ਹੈ, ਜ਼ਿਲ੍ਹੇ ਦੀਆਂ ਬਾਲ ਮਜ਼ਦੂਰੀ ਸਬੰਧੀ ਸ਼ਿਕਾਇਤਾਂ ਇਸ ਹੈਲਪ ਲਾਈਨ ਨੰਬਰ ਤੇ ਪ੍ਰਾਪਤ ਕੀਤੀਆਂ ਜਾਣਗੀਆਂ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply