Friday, July 5, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸਮਰ ਕੈਂਪ ‘ਚ ਪੁ’ਜੀ ਉਲੰਪਿਅਨ ਰਾਜਵਿੰਦਰ ਕੌਰ ਗਿਲ

PPN1106201618

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਗਰਮੀਆਂ ਦੀਆਂ ਛੁ’ਟੀਆਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸਮਰ ਕੈਂਪ ਦਾ ਪੰਜਾਬ ਪੁਲਿਸ ਜਲੰਧਰ ਦੀ ਇੰਸਪੈਕਟਰ ਅਤੇ ਸਾਬਕਾ ਉਲੰਪਿਅਨ ਸ਼੍ਰੀਮਤੀ ਰਾਜਵਿੰਦਰ ਕੌਰ ਗਿਲ ਵਲੋਂ ਦੌਰਾ ਕੀਤਾ ਗਿਆ। ਉਨ੍ਹਾਂ ਦੇ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਸਕੂਲ ਦੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ੭ ਜੂਨ ਤੋਂ ਆਰੰਭ ਹੋਏ ਇਸ ਸਮਰ ਕੈਂਪ ਵਿੱਚ ੧੪ ਵੱਖੁਵੱਖ ਖੇਡਾਂ ਜਿਹਨਾਂ ਵਿੱਚ ਬਾਸਕਟ ਬਾਲ, ਬੈਡਮਿੰਟਨ, ਵਾਲੀਬਾਲ, ਫੈਨਸਿੰਗ, ਜਿਮਨਾਸਟਿਕ, ਤਾਈਕਵਾਂਡੋ, ਟੇਬਲ ਟੈਨਿਸ, ਰੱਸਾ ਟੱਪਣ, ਵੂੁਸ਼ੂ, ਸਕੇਟਿੰਗ ਅਤੇ ਗਤਕਾ ਸ਼ਾਮਲ ਹਨ ਵਿੱਚ ੨੦੦ ਤੋਂ ਵੱਧ ਵਿਦਿਆਰਥੀ ਮਾਹਿਰ ਕੋਚਾਂ ਕੋਲੋਂ ਇਹਨਾ ਖੇਡਾਂ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ ਤਾਂ ਜੋ ਅੱਗੇ ਚਲ ਕੇ ਉਹ ਵੱਖੁਵੱਖ ਜ਼ਿਲ੍ਹਾ, ਰਾਜ ਅਤੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰ ਸਕਣ। ਕੈਂਪ ਵਿੱਚ ਬੱਚਿਆਂ ਦੀ ਸਰੀਰਕ ਫਿਟਨੈਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।ਸ਼੍ਰੀਮਤੀ ਰਾਜਵਿੰਦਰ ਕੌਰ ਗਿਲ ਨੇ ਇਹਨਾਂ ਖਿਡਾਰੀਆਂ ਦੀਆਂ ਖੇਡਾਂ ਦਾ ਪ੍ਰਦਰਸ਼ਨ ਵੇਖਿਆ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ।ਇਸ ਮੌਕੇ ਜੀ. ਟੀ. ਰੋਡ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਸz. ਨਵਪ੍ਰੀਤ ਸਿੰਘ ਸਾਹਣੀ, ਸ਼੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਦੀ ਮੈਂਬਰ ਇੰਚਾਰਜ ਸ਼੍ਰੀਮਤੀ ਅਮਰਪਾਲੀ, ਪਿ੍ਰੰਸੀਪਲ ਡਾਇਰੈਕਟਰ ਡਾ: ਧਰਮਵੀਰ ਸਿੰਘ, ਇੰਜੀ: ਜੈਦੀਪ ਸਿੰਘ ਅਤੇ ਸ਼੍ਰੀਮਤੀ ਅਸਮਿਤਾ ਸਿੰਘ ਵੱਲੋਂ ਸ਼੍ਰੀਮਤੀ ਰਾਜਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੀਮਤੀ ਰਾਜਵਿੰਦਰ ਕੌਰ ਵੱਲੋਂ ਡਾ: ਧਰਮਵੀਰ ਸਿੰਘ ਅਤੇ ਸਪੋਰਟਸ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਦੇ ਯਤਨਾਂ ਸਦਕਾ ਸ਼ੁਰੂ ਕੀਤੇ ਗਏ ਇਸ ਸਮਰ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ ਗਈ। ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਸਕੂਲ ਦੇ ਵਧੀਆ ਸੰਚਾਲਨ, ਬੱਚਿਆ ਦੀ ਕਾਰਗੁਜ਼ਾਰੀ ਅਤੇ ਕੋਚਾਂ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਡਾਂ ਬੱਚਿਆਂ ਨੂੰ ਦਿਨ ਭਰ ਤਰੁੋਤਾਜ਼ਾ ਰੱਖਣ ਦੇ ਨਾਲੁਨਾਲ ਉਨ੍ਹਾਂ ਦੇ ਦਿਮਾਗੀ ਅਤੇ ਸਰੀਰਕ ਵਿਕਾਸ ਵਿੱਚ ਮਦਦ ਕਰਦੀਆਂ ਹਨ।ਹਰ ਵਿਦਿਆਰਥੀ ਨੂੰ ਵਿਦਿਆ ਦੇ ਨਾਲੁਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਸ ਦਾ ਸਰਵਪੱਖੀ ਵਿਕਾਸ ਹੋ ਸਕੇ। ਅੱਜ ਦੇ ਪ੍ਰੋਗਰਾਮ ਵਿੱਚ ਸ਼੍ਰੀਮਤੀ ਦਲਜੀਤ ਕੌਰ, ਸ਼੍ਰੀਮਤੀ ਸਰਬਜੀਤ ਕੌਰ, ਮਿਸ ਜੋਤੀ, ਸ਼੍ਰੀਮਤੀ ਗੁਰਵਿੰਦਰ ਕੌਰ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਕੋਚ ਸ਼ਰਦ ਕੁਮਾਰ, ਚਰਨਜੀਤ ਸਿੰਘ, ਅਸ਼ੋਕ ਕੁਮਾਰ, ਨਿਰਮਲਜੀਤ ਸਿੰਘ, ਸੁਨੀਲ ਕੁਮਾਰ, ਸੰਜੀਵ ਵਰਮਾ, ਜਗਦੀਸ਼ ਸਿੰਘ, ਅਨੁਜ ਸ਼ਿੰਗਾਰੀ ਅਤੇ ਨਿਸ਼ਾਂਤ ਬਾਵਾ ਨੇ ਸ਼ਿਰਕਤ ਕੀਤੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply