Friday, July 5, 2024

ਡਿਫੈਸਮੈਂਟ ਆਫ਼ ਪ੍ਰਾਪਰਟੀ ਐਕਟ ਮੁਹਿੰਮ ਤਹਿਤ ਸਰਕਾਰੀ ਇਮਾਰਤਾਂ ਤੋਂ ਪੋਸਟਰ ਉਤਾਰਨ ਦੀ ਸ਼ੁਰੂਆਤ

PPN1206201609
ਫਾਜ਼ਿਲਕਾ, 12 ਜੂਨ (ਵਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਵਿਚ ਸਰਕਾਰੀ ਥਾਵਾਂ ਤੇ ਲੱਗੇ ਪੋਸਟਰਾਂ ਨੂੰ ਹਟਾਉਣ ਲਈ ਡਿਫੈਸਮੈਂਟ ਆਫ਼ ਪ੍ਰਾਪਰਟੀ ਐਕਟ ਕਾਨੂੰਨ ਤਹਿਤ ਅਭਿਆਨ ਸ਼ੁਰੂ ਕੀਤਾ ਗਿਆ ਹੈ, ਤਾਂ ਕਿ ਸਰਕਾਰੀ ਇਮਾਰਤਾਂ ਤੇ ਲੱਗੇ ਪੋਸਟਰਾਂ ਨੂੰ ਉਤਾਰ ਕੇ ਉਨ੍ਹਾਂ ਦੇ ਸੁੰਦਰੀਕਰਨ ਦੀ ਦਿੱਖ ਨੂੰ ਕਾਇਮ ਰੱਖਿਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਅੱਜ ਇੱਥੇ ਦਿੱਤੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਾਪਰਕ ਕੰਮਾਂ ਸਬੰਧੀ ਪੋਸਟਰਾਂ ਨੂੰ ਸਰਕਾਰੀ ਥਾਵਾਂ ਜਿਵੇਂ ਸਰਕਾਰੀ ਇਮਾਰਤਾਂ, ਸਰਕਾਰੀ ਦਫ਼ਤਰ, ਭਵਨਾਂ, ਦਫ਼ਤਰਾਂ ਦੀਆਂ ਕੰਧਾਂ, ਪੁਲਾਂ ਅਤੇ ਖੰਭਿਆਂ ਆਦਿ ਤੇ ਚਿਪਕਾ ਦਿੰਦੇ ਹਨ।ਜਿਸ ਨਾਲ ਸਰਕਾਰੀ ਇਮਾਰਤਾਂ ਦੀ ਦਿੱਖ ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਮਾਰਤਾਂ ਤੋਂ ਪੋਸਟਰਾਂ ਨੂੰ ਉਤਾਰਨ ਲਈ ਨਗਰ ਕੌਂਸਲ ਦੇ ਸਹਿਯੋਗ ਨਾਲ ਅਭਿਆਨ ਸ਼ੁਰੂ ਕੀਤਾ ਗਿਆ ਹੈ, ਤਾਂ ਕਿ ਸਰਕਾਰੀ ਇਮਾਰਤਾਂ ਦੀ ਦਿੱਖ ਨੂੰ ਹੋਰ ਸੁਧਾਰਿਆ ਜਾ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਇਮਾਰਤਾਂ ਤੇ ਕਿਸੇ ਵੀ ਤਰ੍ਹਾਂ ਦੇ ਪੋਸਟਰ ਜਾਂ ਫਲੈਕਸ ਆਦਿ ਨਾ ਲਗਾਉਣ ਜਿਸ ਨਾਲ ਇਮਾਰਤਾਂ ਦੀ ਦਿੱਖ ਤੇ ਮਾੜਾ ਪ੍ਰਭਾਵ ਪੈਂਦਾ ਹੋਵੇ।ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ ਵੀ ਹਾਜਰ ਸਨ।ਫਾਜ਼ਿਲਕਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਬੁੱਧੀਜੀਵੀ ਵਰਗ ਵੱਲੋਂ ਇਸ ਅਭਿਆਨ ਦਾ ਸਵਾਗਤ ਕੀਤਾ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply