Sunday, October 4, 2026

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 25-26 ਸਤੰਬਰ ਨੂੰ ਹੋਵੇਗਾ – ਬੇਦੀ

Diljit Singh Bediਅੰਮ੍ਰਿਤਸਰ, 12 ਜੂਨ (ਗੁਰਪ੍ਰੀਤ ਸਿੰਘ) – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤੁੲੁੇਖਾਲਸਾ ਵਿਖੇ 26-27 ਜੂਨ ਨੂੰ ਹੋਣ ਵਾਲਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 25-26 ਸਤੰਬਰ ਨੂੰ ਹੋਵੇਗਾ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਵੱਖੁਵੱਖ ਦੇਸ਼ਾਂ ਅਮਰੀਕਾ, ਇੰਗਲੈਂਡ, ਕੈਨੇਡਾ, ਜਰਮਨੀ, ਆਸਟ੍ਰੇਲੀਆ ਅਤੇ ਪਾਕਿਸਤਾਨ ਆਦਿ  ਤੋਂ ਪੰਜਾਬੀ ਭਾਸ਼ਾ ਦੇ ਮਾਹਿਰ ਵਿਦਵਾਨਾ ਅਤੇ ਪੰਜਾਬੀ ਪਿਆਰਿਆਂ ਨੂੰ 25-26 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਵਿੱਚ ਸੱਦਾ ਦਿੱਤਾ ਗਿਆ ਸੀ, ਪਰ ਗਵਾਂਢੀ ਦੇਸ਼ ਪਾਕਿਸਤਾਨ ਤੋਂ ਜਨਾਬ ਫਖਰ ਜਮਾਨ ਦੀ ਅਗਵਾਈ ਵਿੱਚ ਆਉਣ ਵਾਲੇ ਪੰਜਾਬੀ ਭਾਸ਼ਾ ਮਾਹਿਰਾਂ ਦਾ ਉਕਤ ਤਾਰੀਖ਼ ਨੂੰ ਸ੍ਰੀ ਅਨੰਦਪੁਰ ਸਾਹਿਬ ਆਉਣ ਲਈ ਵੀਜਾ ਨਹੀਂ ਲੱਗ ਸਕਿਆ।ਉਨ੍ਹਾਂ ਕਿਹਾ ਕਿ ਦੂਸਰਾ ਕਾਰਣ ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ‘ਚ ਚੱਪੜਚਿੜੀ ਵਿਖੇ 26 ਜੂਨ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਹੀ ਸ਼ੋ੍ਮਣੀ ਕਮੇਟੀ ਤੇ ਧਰਮ ਪ੍ਰਚਾਰਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਦੀਆਂ ਸਮੇਂ-ਸਮੇਂ ਵੱਖ-ਵੱਖ ਸਥਾਨਾ ਤੇ ਹੋ ਰਹੇ ਸਮਾਗਮਾਂ ਵਿੱਚ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤੇ ਇਸ ਦੇ ਇਲਾਵਾ ਅੱਤ ਦੀ ਗਰਮੀ ਕਾਰਣ ਵੀ ਫਿਲਹਾਲ ਇਹ ਸਮਾਗਮ ਅੱਗੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਮਾਗਮ 25-26 ਸਤੰਬਰ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ੲੁੇ-ਖਾਲਸਾ ਵਿਖੇ ਹੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਬਹੁਤ ਜਲਦੀ ਹੀ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆ ਹਸਤੀਆ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply