
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਗਿਰੀਸ਼ ਬਾਸਲ, ਸੀ.ਜੇ.ਐੱਮ-ਕਮ-ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਾਰੀ-ਨਿਕੇਤਨ, ਸਟੇਟ ਆਫਟਰ ਕੇਅਰ ਹੋਮ ਵਿੱਚ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹਰਿਸ਼ਾ ਖਾਤੂਨ ਪਤਨੀ ਮੁਹੰਮਦ ਰਹੀਮ ਅਤੇ ਉਸ ਦੀ ਲੜਕੀ ਨੂੰ ਦਾਖਲ ਕਰਵਾਇਆ ਗਿਆ।ਇਹ ਔਰਤ ਮੈਡਮ ਅਮਿਤਾ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਇੱਕ ਐਨ.ਜੀ.ਓ ਦੁਆਰਾ ਮੈਡਮ ਗਰੀਸ਼, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਾਸ ਭੇਜੀ ਗਈ।ਮੈਡਮ ਗਿਰੀਸ਼ ਨੇ ਦੱਸਿਆ ਕਿ ਉਸ ਨੂੰ ਮੈਂਟਲੀ ਰਿਟਾਇਰਡ ਹੋਮ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਦੀ ਦੇਖਭਾਲ ਅਤੇ ਇਲਾਜ ਸਟੇਟ ਆਫਟਰ ਕੇਅਰ ਹੋਮ ਵੱਲੋਂ ਕੀਤਾ ਜਾ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media