Friday, July 5, 2024

ਪੈਨਸ਼ਨ ਲਾਭਪਾਤਰੀ ਆਪਣੇ ਆਧਾਰ ਤੇ ਮੋਬਾਈਲ ਨੰਬਰ ਤੁਰੰਤ ਜਮ੍ਹਾ ਕਰਵਾਉਣ- ਡੀ. ਸੀ

PPN1306201607

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਜਿਨ੍ਹਾਂ ਪੈਨਸ਼ਨ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੇ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਦੀ ਸੂਚਨਾ ਹਾਲੇ ਤੱਕ ਆਪਣੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂੰ ਨਹੀਂ ਦਿੱਤੀ, ਉਹ ਤੁਰੰਤ ਆਪਣੇ ਬਲਾਕ ਨਾਲ ਸਬੰਧਤ ਸੀ ਡੀ ਪੀ ਓ ਦਫ਼ਤਰ ਜਮ੍ਹਾ ਕਰਵਾਉਣ ਤਾਂ ਜੋ ਪੈਨਸ਼ਨ ਦੀ ਅਦਾਇਗੀ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਕਿਹਾ ਕਿ ਲਾਭਪਾਤਰੀ ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨਾਲ ਵੀ ਤਾਲਮੇਲ ਕਰ ਸਕਦੇ ਹਨ।
ਸ੍ਰੀ ਰੂਜਮ ਨੇ ਦੱਸਿਆ ਕਿ ਬੁਢਾਪਾ, ਵਿਧਵਾ, ਅਪੰਗ ਅਤੇ ਆਸ਼ਰਿਤ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਵਿਸ਼ੇਸ਼ ਪੋਰਟਲ ਬਣਾਇਆ ਗਿਆ ਹੈ, ਜਿਸ ਵਿਚ ਲਾਭਪਾਤਰੀਆਂ ਦੀ ਮੁਢਲੀ ਜਾਣਕਾਰੀ ਤੋਂ ਇਲਾਵਾ ਆਧਾਰ ਕਾਰਡ ਅਤੇ ਉਨ੍ਹਾਂ ਦਾ ਮੋਬਾਈਲ ਨੰਬਰ ਸ਼ਾਮਿਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਕੋਲ ਆਪਣਾ ਮੋਬਾਈਲ ਨੰਬਰ ਨਾ ਹੋਵੇ ਤਾਂ ਉਹ ਆਪਣੇ ਨਜ਼ਦੀਕੀ/ਪਰਿਵਾਰ ਦੇ ਕਿਸੇ ਮੈਂਬਰ ਦਾ ਨੰਬਰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਭੇਜਦੇ ਸਮੇਂ ਇਨ੍ਹਾਂ ਫੋਨ ਨੰਬਰਾਂ ‘ਤੇ ਪੈਨਸ਼ਨ ਸਬੰਧੀ ਜਾਣਕਾਰੀ ਜਾਂ ਸੁਨੇਹੇ ਆਦਿ ਭੇਜਣ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਅਧਿਕਾਰੀਆਂ ਵੱਲੋਂ ਸਿੱਧੇ ਤੌਰ ‘ਤੇ ਲਾਭਪਾਤਰੀ ਨਾਲ ਸੰਪਰਕ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੈਨਸ਼ਨਾਂ ਦੇ ਕੰਮ ਵਿਚ ਜਿਥੇ ਪਾਰਦਰਸ਼ਤਾ ਆਵੇਗੀ ਉਥੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਵੀ ਸਮੇਂ ਸਿਰ ਹੋਵੇਗਾ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਵੀਂ ਪੈਨਸ਼ਨ ਲਗਾਉਣ ਲਈ ਜਿਹੜੇ ਬਿਨੈਕਾਰ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ, ਉਹ ਆਪਣੀ ਅਰਜ਼ੀ ਸਿੱਧੇ ਤੌਰ ‘ਤੇ ਸਬੰਧਤ ਐਸ ਡੀ ਐਮ ਦਫ਼ਤਰ ਨੂੰ ਦੇ ਸਕਦੇ ਹਨ, ਜਿਥੇ ਐਸ ਡੀ ਐਮ ਵੱਲੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਆਰਜ਼ੀ ਪੈਨਸ਼ਨ ਮਨਜ਼ੂਰ ਕੀਤੀ ਜਾਵੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply