
ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਹੀਦ ਮੱਖਨ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਗੈਂਸਟ ਚਾਈਲਡ ਲੇਬਰ ਵਿਸਵ ਦਿਵਸ ਮਨਾਇਆ ਗਿਆ।ਇਸ ਸਮੇਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚਾਈਲਡ ਪ੍ਰੋਟੈਕਸਨ ਅਫ਼ਸਰ ਮਿਸ ਊਸ਼ਾ, ਆਂਗਨਵਾੜੀ ਵਰਕਰ, ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ।ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ ਨੇ ਮੌਜੂਦ ਲੋਕਾਂ ਨੂੰ ਚਾਈਲਡ ਲੇਬਰ ਐਕਟ-1986 ਬਾਰੇ ਵਿਸਥਾਰ ਪੂਰਵਕ ਦੱਸਿਆ।ਉਨ੍ਹਾਂ ਦੱਸਿਆ ਕਿ ਐਕਟ ਅਧੀਨ ਬੱਚੇ ਦੀ ਪਰਿਭਾਸ਼ਾ ਵਿੱਚ ਉਹ ਬੱਚੇ ਕਵਰ ਹੁੰਦੇ ਹਨ ਜਿੰਨ੍ਹਾਂ ਦੀ ਉਮਰ 14 ਸਾਲ ਜਾਂ 14 ਸਾਲ ਤੋਂ ਘੱਟ ਹੈ।ਉਨ੍ਹਾਂ ਦੱਸਿਆ ਕਿ ਦੂਸਰੇ ਪੜਾਵ ਵਿੱਚ ਦੱਸਿਆ ਗਿਆ ਹੈ ਕਿ ਪਟਾਖਿਆਂ ਦੀ ਫੈਕਟਰੀ, ਰੇਲਵੇ ਵਿੱਚ ਕੈਟਰਿੰਗ ਕਿਸੇ ਬਿਲਡਿੰਗ ਜਾਂ ਫਿਰ ਕਿਸੇ ਭੱਠੇ ਤੇ ਬੱਚਿਆਂ ਤੋਂ ਕੰਮ ਕਰਵਾਉਣਾ ਕਾਨੂੰਨੀ ਜੁਰਮ ਹੈ।ਉਨ੍ਹਾਂ ਦੱਸਿਆ ਕਿ ਐਕਟ ਦੇ ਤੀਸਰੇ ਪੜਾਵ ਵਿੱਚ ਬੱਚਿਆਂ ਦੇ ਕੰਮ ਕਰਨ ਦਾ ਦਿਨ ਅਤੇ ਸਮਾਂ ਨਿਸਚਿਤ ਕੀਤਾ ਗਿਆ ਹੈ।ਜਿਸ ਵਿੱਚ ਬੱਚਾ ਕੇਵਲ ਤਿੰਨ ਘੰਟੇ ਹੀ ਕੰਮ ਕਰ ਸਕਦਾ ਹੈ ਅਤੇ ਇਸ ਸਮੇਂ ਤੋਂ ਬਾਅਦ ਬੱਚੇ ਨੂੰ ਇੱਕ ਘੰਟੇ ਦੀ ਬ੍ਰੇਕ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅਗਰ ਕਿਸੇ ਦੁਕਾਨਦਾਰ ਨੇ ਬੱਚੇ ਨੂੰ ਕੰਮ ਤੇ ਰੱਖਿਆ ਹੋਇਆ ਹੈ ਤਾਂ ਇਸ ਬਾਰੇ ਚਾਈਲਡ ਲੇਵਰ ਇੰਸਪੈਕਟਰ ਨੂੰ ਦੱਸਣਾ ਜਰੂਰੀ ਹੈ।ਇਸ ਤੋਂ ਇਲਾਵਾ ਇਕ ਰਜਿਸਟਰ ਵੀ ਰੱਖਣਾ ਜਰੁਰੀ ਹੁੰਦਾ ਹੈ ।ਉਨ੍ਹਾਂ ਦੱਸਿਆ ਕਿ ਅਗਰ ਕੋਈ ਵਿਅਕਤੀ ਇਸ ਐਕਟ ਅਧੀਨ ਕੋਈ ਵੀ ਜੁਰਮ ਕਰਦਾ ਹੈ ਤਾਂ ਉਸ ਨੂੰ ਘੱਟੋ ਘੱਟ 3 ਮਹੀਨੇ ਦੀ ਸਜ਼ਾ ਅਤੇ 10 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ 1098 ਟੋਲ ਫ੍ਰੀ ਸੇਵਾ ਸੁਰੂ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਬੱਚਾ ਸਕੂਲ ਵਿੱਚ, ਘਰ ਵਿੱਚ ਜਾ ਕਿਸੇ ਵੀ ਜਗ੍ਹਾ ਤੇ ਮਾਰ ਦਾ ਸਿਕਾਰ ਹੁੰਦਾ ਹੈ ਜਾਂ ਉਸ ਨੂੰ ਕਿਸੇ ਵੀ ਪ੍ਰਕਾਰ ਦੀ ਛੇੜਛਾੜ ਜਾਂ ਉਸ ਨੂੰ ਸਰੀਰਿਕ ਕਸ਼ਟ ਪਹੁੰਚਾਇਆ ਜਾਂਦਾ ਹੈ ਤਾਂ 1098 ਤੇ ਸੰਪਰਕ ਕੀਤਾ ਜਾ ਸਕਦਾ ਹੈ ਉਸ ਬੱਚੇ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਵੇਗੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media