ਅੰਮ੍ਰਿਤਸਰ 13 ਜੂਨ (ਗੁਰਪ੍ਰੀਤ ਸਿੰਘ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ ਸੰਮੇਲਨ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਕਰਵਾਉਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬਣਾਈ ਗਈ ਸਬ ਕਮੇਟੀ ਵਿੱਚ ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਸੁਰਜੀਤ ਸਿੰਘ ‘ਪਾਤਰ’, ਗੁਰਭਜਨ ਸਿੰਘ ਗਿੱਲ, ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਵਿਦਿਆ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ।ਇਸ ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਹੋਵੇਗਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media