Saturday, April 25, 2026

ਵਾਲਮੀਕੀ ਸੰਘਰਸ਼ ਦਲ ਪੰਜਾਬ ਵੱਲੋਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਮੂਹਰੇ ਧਰਨਾ 18 ਨੂੰ

PPN1406201602

ਰਈਆ, 14 ਜੂਨ (ਬਲਵਿੰਦਰ ਸੰਧੂ) – ਵਾਲਮੀਕੀ ਸੰਘਰਸ਼ ਦਲ ਪੰਜਾਬ ਦੇ ਬਲਾਕ ਪ੍ਰਧਾਨ ਪਾਖਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ 18 ਜੂਨ ਨੂੰ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਮੂਹਰੇ ਦਿੱਤੇ ਜਾਣ ਵਾਲੇ ਧਰਨਾ ਦਿੱਤਾ ਜਾਵੇਗਾ।ਇਸ ਸਬੰਧੀ ਬੁਲਾਈ ਗਈ ਇੱਕ ਮੀਟਿੰਗ ਉਪਰੰਤ ਉਕਤ ਐਲਾਨ ਕਰਦਿਆਂ ਬਲਾਕ ਪ੍ਰਧਾਨ ਪਾਖਰ ਸਿੰਘ ਬਰਾੜ ਨੇ ਕਿਹਾ ਕਿ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਪੁਲਸ ਘੂਕ ਨੀਂਦੇ ਸੁੱਤੀ ਪਈ ਹੈ ਤੇ ਜੁਰਮ ਵਿੱਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ ਤੇ ਗੁੰਡਾਗਰਦੀ ਅਨਸਰ ਪੁਲਿਸ ਦੀ ਢਿੱਲੀ ਕਾਰਗੁਜਾਰੀ ਦਾ ਫਾਇਦਾ ਉਠਾ ਕੇ ਨਿੱਤ ਨਵੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਥਾਣਿਆਂ ਵਿੱਚ ਪੁਲਸ ਦਾ ਸਿਆਸੀਕਰਨ ਹੋਣ ਕਰਕੇੇ ਗਰੀਬ ਲੋਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ।ਇਸ ਲਈ ਪਾਰਟੀ ਨੂੰ ਮਜਬੂਰਨ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਮੂਹਰੇ ਧਰਨਾ ਦੇ ਕੇ ਪੁਲਸ ਪ੍ਰਸ਼ਾਸਨ ਦਾ ਪਿੱਟ ਸਿਆਪਾ ਕਰਨ ਦਾ ਫੈਸਲਾ ਲੈਣਾ ਪਿਆ ਹੈ।ਇਸ ਮੀਟਿੰਗ ਵਿੱਚ ਮਾਝਾ ਜ਼ੋਨ ਇੰਚਾਰਜ ਜੋਗਾ ਸਿੰਘ ਵਡਾਲਾ ਨੇ ਉਚੇਚੇ ਤੌਰ ਤੇ ਹਿੱਸਾ ਲਿਆ, ਜਿੰਨਾਂ ਨੇ ਜਗਜੀਤ ਸਿੰਘ ਜੱਗੂ ਨੂੰ ਸਰਕਲ ਬੁੱਟਰ ਦਾ ਪ੍ਰਧਾਨ ਥਾਪਿਆ ਅਤੇ ਗੁਰਦੀਪ ਸਿੰਘ, ਬਲਜੀਤ ਸਿੰਘ, ਸਰਵਣ ਸਿੰਘ, ਗੁਰਬਚਨ ਸਿੰਘ, ਕਸ਼ਮੀਰ ਸਿੰਘ, ਧਰਮਿੰਦਰ ਸਿੰਘ, ਗੁਰਦਿਆਲ ਸਿੰਘ, ਰਤਨ ਸਿੰਘ, ਦਿਲਬਾਗ ਸਿੰਘ, ਹਰਜੀਤ ਸਿੰਘ ਨੂੰ ਵੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply