Sunday, March 15, 2026

ਕਮਲ ਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ਨੂੰ ਬੀਬੀ ਜਗਦੀਸ਼ ਕੌਰ ਨੇ ਦੁੱਖਦਾਈ ਦੱਸਿਆ

Exif_JPEG_420
Exif_JPEG_420

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕਾਂਗਰਸ ਹਾਈਕਮਾਨ ਵਲੋਂ ਕਾਂਗਰਸੀ ਆਗੂ ਕਮਲ ਨਾਥ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾਏ ਜਾਣ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਦੀ ਚਸ਼ਮਦੀਦ ਗਵਾਹ ਬੀਬੀ ਜਗਦੀਸ਼ ਕੌਰ ਨੇ ਅਤਿ ਮੰਦਭਾਗਾ ਤੇ ਦੁੱਖਦਾਈ ਦੱਸਿਆ ਹੈ। ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗਦੀਸ਼ ਕੌਰ ਨੇ ਕਿਹਾ ਹੈ ਕਿ ਕਮਲ ਨਾਥ ਦੀ ਇਸ ਨਿਯੁੱਕਤੀ ਨੇ ਸੰਕੇਤ ਦਿੱਤਾ ਹੈ ਕਿ ਕਾਂਗਰਸ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਦਾ ਭੋਰਾ ਵੀ ਪਛਤਾਵਾ ਨਹੀ ਹੈ।ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਨਵੰਬਰ 1984 ਵਿੱਚ ਸਿੱਖ ਕਤਲੇਆਮ ਜਾਰੀ ਰੱਖਦਿਆਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ਼ ਸਾਹਿਬ ਨੂੰ ਕਮਲ ਨਾਥ ਦੀ ਅਗਵਾਈ ‘ਚ ਨਿਸ਼ਾਨਾ ਬਣਾਇਆ ਗਿਆ ਸੀ, ਲੇਕਿਨ ਇਸ ਹਮਲੇ ਨੂੰ ਕੁੱਝ ਹੋਸਲੇ ਵਾਲੇ ਸਿੱਖਾਂ ਨੇ ਨਕਾਮ ਕਰ ਦਿੱਤਾ ਸੀ, ਜਿਸਦੀਆਂ ਖਬਰਾਂ ਤੇ ਤਸਵੀਰਾਂ ਉਸ ਵੇਲੇ ਪ੍ਰਮੁੱਖ ਅੰਗਰੇਜੀ ਅਖਬਾਰਾਂ ਵਿੱਚ ਵੀ ਛਪੀਆਂ ਸਨ।
ਬੀਬੀ ਜਗਦੀਸ਼ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਕਮਲ ਨਾਥ ਮਿਸ਼ਰਾ ਕਮਿਸ਼ਨ ਪਾਸ ਤਾਂ ਮੁਕਰ ਗਿਆ, ਲੇਕਿਨ ਜਸਟਿਸ ਨਾਨਾਵਤੀ ਕਮਿਸ਼ਨ ਪਾਸ ਪੇਸ਼ ਹੋ ਕੇ ਦਲੀਲ ਦਿੱਤੀ ਕਿ ‘ਉਹ ਹਮਲਾਵਰਾਂ ਨੂੰ ਰੋਕਣ ਗਿਆ ਸਾਂ’।ਬੀਬੀ ਨੇ ਕਿਹਾ ਕਿ ਝੂਠੇ ਅਤੇ ਕਾਤਲ ਨੂੰ ਪਨਾਹ ਦੇਣ ਵਾਲਾ ਵੀ ਕਾਤਲ ਹੀ ਮੰਨਿਆਂ ਜਾਂਦਾ ਹੈ।ਇੱਕ ਸਵਾਲ ਦੇ ਜਵਾਬ ਵਿੱਚ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾ ਕੋਈ ਲੈਣਾ ਦੇਣਾ ਨਹੀ ਹੈ। ਉਨਾਂ ਕਿਹਾ ਕਿ ਭਾਜਪਾ ਹੋਵੇ ਜਾਂ ਕਾਂਗਰਸ ਦੋਨੋ ਇੱਕੋ ਥੈਲੀ ਦੇ ਚੱਟੇ ਵੱਟੇ ਹਨ।ਇਸ ਲਈ ਉਹ ਚਾਹੁੰਦੇ ਹਨ ਕਿ ਨਵੰਬਰ ’84 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਨੂੰ ਕੋਹ ਕੋਹ ਕੇ ਮਾਰਨ ਤੇ ਜਾਇਦਾਦਾਂ ਲੁੱਟਣ ਵਾਲਿਆਂ ਨੂੰ ਸਖਤ ਸਜ਼ਾਵਾਂ ਮਿਲਣ।ਉਨ੍ਹਾਂ ਕਿਹਾ ਕਿ ਦੋ ਸਾਲ ਬੀਤ ਜਾਣ ‘ਤੇ ਵੀ ਮੋਦੀ ਸਰਕਾਰ ਨੇ ਦਿੱਲੀ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਕੁੱਝ ਨਹੀਂ ਕੀਤਾ?

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply